09 ਤੋਂ 17 ਸਤੰਬਰ ਤੱਕ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ ਨੌਜਵਾਨ: ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 03 ਅਗਸਤ:
ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਭਰ ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ ਸਰਕਾਰ ਵੱਲੋਂ ਸਾਰੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਪਤ ਕੀਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਰੀਏ
09 ਸਤੰਬਰ ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।
FarmersProtest : ਦੇਸ਼ ਦੇ ਸਾਰੇ MP ਹੋ ਗਏ ਇਕੱਠੇ, ਕਿਸਾਨਾਂ ਦੇ ਹੱਕ ‘ਚ ਸਿੱਧੀ ਸਪੋਟ! D5 Channel Punjabi
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਕਾਲਜਾਂ ਤੇ ਯੂਨੀਵਰਸਿਟੀ ਦੇ ਨੁਮਇੰਦਿਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਰੋਜ਼ਗਾਰ ਮੇਲਿਆਂ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਹੋ ਸਕੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਿਰਕਤ ਕਰਵਾਉਣਾ ਅਤੇ ਮੇਲੇ ਵਿੱਚ ਭਾਗ ਲੈਣ ਲਈ ਨੌਜਵਾਨਾਂ ਨੂੰ ਆਨਲਾਈਨ ਪੋਰਟਲ ‘ਤੇ ਰਜਿਸਟਰ ਕਰਵਾਉਣਾ ਸੀ।
Farmers Protest : ਲਓ ਰਾਜੇਵਾਲ ਬਣੇਗਾ ਮੁੱਖ ਮੰਤਰੀ! ਜਗ੍ਹਾ-ਜਗ੍ਹਾ ਲੱਗ ਗਏ ਪੋਸਟਰ! D5 Channel Punjabi
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, 10 ਸਤੰਬਰ ਨੂੰ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਅਤੇ 17 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਰੋਜ਼ਗਾਰ ਮੇਲੇ ਲਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਾਲਜਾਂ ਤੇ ਯੂਨੀਵਰਸਿਟੀ ਦੇ ਨੁਮਇੰਦਿਆਂ ਨੂੰ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ PGRKAM ਪੋਰਟਲ ‘ਤੇ ਰਜਿਸਟਰਡ ਕਰਵਾਉਣ ਲਈ ਵੀ ਕਿਹਾ ਅਤੇ ਇਹ ਵੀ ਕਿਹਾ ਕਿ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਰੋਜ਼ਗਾਰ ਹਾਸਲ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਟਰੇਨਿੰਗ ਅਫਸਰ ਰੁਪਿੰਦਰ ਕੌਰ ਨੇ ਮੇਲੇ ਲਈ ਪ੍ਰਾਪਤ ਹੋਈਆਂ ਅਸਾਮੀਆਂ ਬਾਰੇ ਨੁਮਇੰਦਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਇਨ੍ਹਾਂ ਰੋਜ਼ਗਾਰ ਮੇਲਿਆਂ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਖਾਸ ਤੌਰ ‘ਤੇ ਪਿੰਡਾਂ ਦੇ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਵਿਭਾਗਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰਾਰਥੀ ਵੱਲੋਂ ਆਪਣੇ ਆਪ ਨੂੰ PGRKAM ਪੋਰਟਲ ‘ਤੇ ਰਜਿਸਟਰਡ ਕਰਵਾਉਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਇਸ ਜੇਕਰ ਆਪ ਖੁਦ ਰਜਿਸਟਰਡ ਨਹੀਂ ਕਰ ਸਕਦੇ ਤਾਂ ਲੋੜ ਪੈਣ ‘ਤੇ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰ: 99156-82436 ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
-N Gill
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.