PunjabTop News

1 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ : ਲੋਕ ਭਲਾਈ ਦੇ ਫੈਸਲਿਆਂ ‘ਤੇ ਕੈਬਨਿਟ ਲਗਾ ਸਕਦੀ ਹੈ ਮੋਹਰ

ਪੰਜਾਬ ਸਰਕਾਰ ਨੇ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ ਕਰਨ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਦੀ ਦੂਜੀ ਮੰਜ਼ਿਲ ਦੇ ਕਮੇਟੀ ਰੂਮ ਵਿੱਚ ਹੋਵੇਗੀ। ਹਾਲਾਂਕਿ ਬੈਠਕ ਦਾ ਏਜੰਡਾ ਕੀ ਹੋਵੇਗਾ, ਇਸ ਦੀ ਜਾਣਕਾਰੀ ਬਾਅਦ ‘ਚ ਦਿੱਤੀ ਜਾਵੇਗੀ।ਕੈਬਨਿਟ ਮੰਤਰੀਆਂ ਵੱਲੋਂ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਵੱਲੋਂ ਪੰਜਾਬ ਲਈ ਕਈ ਲੋਕ ਭਲਾਈ ਦੇ ਐਲਾਨ ਵੀ ਕੀਤੇ ਜਾ ਸਕਦੇ ਹਨ। ਰਾਜ ਦੇ ਕੱਚੇ ਮੁਲਾਜ਼ਮਾਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮ ਵੀ OPS/NPS ਸਕੀਮ ਦੇ ਲਾਗੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨਾਲ ਸਬੰਧਤ ਸਾਰੇ ਅਹਿਮ ਫੈਸਲੇ ਕੈਬਨਿਟ ਦੇ ਹੋਰ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਲੈਂਦੇ ਹਨ। ਇਸ ਤੋਂ ਪਹਿਲਾਂ OPS/NPS ਸਕੀਮ ਦਾ ਫੈਸਲਾ ਕੈਬਨਿਟ ਮੀਟਿੰਗ ਵਿੱਚ ਹੀ ਲਿਆ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਅਤੇ ਐਸਆਈ ਦੀ ਭਰਤੀ ਪ੍ਰੀਖਿਆ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਫੈਸਲੇ ਵੀ ਹਰ ਸਾਲ ਕੈਬਨਿਟ ਮੀਟਿੰਗ ਵਿੱਚ ਹੀ ਲਏ ਜਾਂਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button