Breaking NewsD5 specialIndiaNewsPunjabTop News

1 Year of Farmers Protest : ‘ਕਿਸਾਨਾਂ ਦੇ ਅਦੁੱਤੀ ਜਜ਼ਬੇ ਨੂੰ ਸਲਾਮ’

ਚੰਡੀਗੜ੍ਹ/ਨਵੀਂ ਦਿੱਲੀ  : ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਚੁੱਕੇ ਹਨ, ਬਾਵਜੂਦ ਇਸਦੇ ਕਿਸਾਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਉਥੇ ਹੀ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੌਸਲੇ ਨੂੰ ਸਲਾਮ ਕੀਤਾ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਅੱਜ ਦੇ ਦਿਨ ਤੱਕ ਦਿੱਲੀ ‘ਚ ਬੈਠੇ ਕਿਸਾਨ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹੈ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਅਹਿੰਸਕ ਸੰਘਰਸ਼ ਨਾ ਸਿਰਫ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਹੈ, ਸਗੋਂ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਹਾਦਰੀ, ਸਬਰ, ਅਦੁੱਤੀ ਜਜ਼ਬੇ ਅਤੇ ਦ੍ਰਿੜ ਇਰਾਦੇ ਦੀ ਵਿਲੱਖਣ ਗਾਥਾ ਹੈ।

Breaking News : Captain ਦੇ ਸਾਹਮਣੇ Mayor ਨਾਲ ਖਿੱਚ-ਧੂਹ, Mayor ਹੋਇਆ Live || D5 Channel Punjabi

ਦੱਸਣਯੋਗ ਹੈ ਕਿ ਮੀਂਹ, ਠੰਡੀਆਂ ਰਾਤਾਂ ਅਤੇ ਅਣਗਿਣਤ ਮੁਸ਼ਕਿਲਾਂ ਨੂੰ ਝੱਲਦਿਆਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨ ਅੰਦੋਲਨ ਆਪਣੇ ਆਖ਼ਰੀ ਪੜਾਅ ਵਿਚ ਪਹੁੰਚ ਗਿਆ ਜਾਪਦਾ ਲੱਗ ਰਿਹਾ ਹੈ। 19 ਨਵੰਬਰ ਨੂੰ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੀ ਮੰਗ ਪੂਰੀ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ ’ਚ ਕਾਨੂੰਨ ਰੱਦ ਨਹੀਂ ਹੁੰਦੇ , ਉਦੋਂ ਤੱਕ ਕਿਸਾਨ ਧਰਨੇ ’ਤੇ ਡਟੇ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button