ਇਸ ਸਾਲ 20 ਮਈ ਨੂੰ ਆਰੰਭ ਹੋਈ ਇਸ ਯਾਤਰਾ ਦੌਰਾਨ ਲਗਪਗ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਕਰੀਬ 3 ਲੱਖ 68 ਹਜ਼ਾਰ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ ਹਨ। ਤਕਰੀਬਨ 15 ਹਜ਼ਾਰ ਫੁੱਟ ਤੋਂ ਵਧੇਰੇ ਉਚਾਈ ‘ਤੇ ਸਥਾਪਿਤ ਇਸ ਅਸਥਾਨ ‘ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਰੇ ਸਾਲਾਂ ਨਾਲੋਂ ਵੱਧ ਹੈ।
ਉੱਥੇ ਹੀ ਆਉਣ ਵਾਲੀ 10 ਅਕਤੂਬਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਿੱਖ ਸੰਗਤ ਲਈ ਸੀਤ ਕਾਲ ਵਾਸਤੇ ਬੰਦ ਕਰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਣਗੇ, 11 ਵਜੇ ਗੁਰਬਾਣੀ ਦਾ ਕੀਰਤਨ, 12 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ ਅਤੇ ਲਗਪਗ 1 ਵਜੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੀਤ ਕਾਲ ਵਾਸਤੇ ਸੁਖਾਸਨ ਵਾਲੇ ਅਸਥਾਨ ‘ਤੇ ਲੈ ਜਾਇਆ ਜਾਵੇਗਾ।
ਇਸ ਪ੍ਰੋਗਰਾਮ ਦੀ ਪੁਸ਼ਟੀ ਕਰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਸੀ ਈ ਓ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜੀਮੈਂਟ ਦੇ ਸਿੱਖ ਲਾਈਟ ਬੈਂਡ ਵੱਲੋਂ ਸਮਾਪਤੀ ਸਮਾਗਮ ਸਮੇਂ ਸ਼ਬਦੀ ਧੁਨਾਂ ਦਾ ਗਾਇਨ ਕੀਤਾ ਜਾਵੇਗਾ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖਆਸਨ ਅਸਥਾਨ ‘ਤੇ ਲਿਜਾਇਆ ਜਾਵੇਗਾ।ਉੱਥੇ ਹੀ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਵਾਸਤੇ ਟਰਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੀ ਗੁਰਦੁਆਰਾ ਗੋਬਿੰਦ ਘਾਟ ਪੁੱਜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੇ ਸਾਲਾਨਾ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਯਾਤਰਾ ਦੀ ਸਮਾਪਤੀ ਤੱਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਵਾਰ ਪੌਣੇ ਚਾਰ ਲੱਖ ਤੋਂ ਵੱਧ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਸਮਾਪਤੀ ਤੋਂ ਪਹਿਲਾਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਬਣਾ ਸਕਦੀ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.