PunjabTop News

10 ਮਹੀਨੇ ਪੁਰਾਣੇ ਮਾਮਲੇ ਚ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਨੂੰ ਪੁਲਿਸ ਨੇ ਲਿਆਂਦਾ ਪ੍ਰੋਡਕਸ਼ਨ ਵਾਰੰਟ ਤੇ

ਪੰਜਾਬ ਦੇ ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ। ਕਰਮਜੀਤ ਬੈਂਸ ਖਿਲਾਫ 10 ਮਹੀਨੇ ਪੁਰਾਣੇ ਚੋਣ ਹਿੰਸਾ ਦੇ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕਰਮਜੀਤ ਬੈਂਸ ਖਿਲਾਫ ਕਾਰਵਾਈ ਕੀਤੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਫਰਵਰੀ ਨੂੰ ਆਤਮਾ ਨਗਰ ਹਲਕੇ ਵਿੱਚ ਬੈਂਸ ਦੇ ਸਮਰਥਕਾਂ ਅਤੇ ਕਾਂਗਰਸ ਦੇ ਕਮਲਜੀਤ ਕੜਵਲ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਨੇ ਦੋਸ਼ ਲਾਇਆ ਸੀ ਕਿ ਬੈਂਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਗੋਲੀਆਂ ਚਲਾਈਆਂ ਸੀ।

ਬੈਂਸ ਤੇ ਉਸ ਦੇ ਪੁੱਤਰ ਅਜੇਪ੍ਰੀਤ ਖ਼ਿਲਾਫ਼ ਆਈਪੀਸੀ ਦੀ ਧਾਰਾ 307, 427, 148, 149, 506, 188, ਅਸਲਾ ਐਕਟ ਦੀ ਧਾਰਾ 25, 54, 59, ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 127 ਅਤੇ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਿਮਰਜੀਤ ਬੈਂਸ, ਉਸ ਦੇ ਦੋ ਭਰਾ ਕਰਮਜੀਤ ਬੈਂਸ, ਪਰਮਜੀਤ ਸਿੰਘ ਬੈਂਸ, ਕੌਂਸਲਰ ਹਰਵਿੰਦਰ ਕਲੇਰ, ਬਿੱਟਾ, ਸਵਰਨਦੀਪ ਸਿੰਘ ਚਾਹਲ, ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਆਦਿ ਵੀ ਇਸ ਕੇਸ ਵਿੱਚ ਨਾਮਜ਼ਦ ਹਨ। 8 ਫਰਵਰੀ ਨੂੰ ਪੁਲਿਸ ਦੁਆਰਾ ਜ਼ਿਲ੍ਹਾ ਅਦਾਲਤ ਤੋਂ ਬੈਂਸ ਨੂੰ ਪੇਸ਼ੀ ਦੌਰਾਨ ਗ੍ਰਿਫਤਾਰ ਕਰ ਲਿਆ ਸੀ, ਪਰ ਕੁੱਝ ਹੀ ਘੰਟਿਆਂ ਬਾਅਦ ਬੈਂਸ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਹੋਈ। 18 ਅਕਤੂਬਰ ਨੂੰ ਲੁਧਿਆਣਾ ਪੁਲਿਸ ਨੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ। ਬੈਂਸ ਪਹਿਲਾਂ ਹੀ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਸ਼ਿਮਲਾਪੁਰੀ ਥਾਣੇ ਦੇ ਐਸਐਚਓ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਚੋਣ ਹਿੰਸਾ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button