PunjabTop News

10-02-2023 ਅੱਜ ਦੀਆਂ ਸਾਰੀਆਂ ਖਬਰਾਂ

ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਰਵਾਇਆ ਵਿਆਹ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਆਹ ਦੇ ਬੰਧਨਾਂ ‘ਚ ਬੱਝ ਗਏ ਹਨ। ਉਹਨਾਂ ਨੇ ਅੱਜ ਆਪਣੀ ਜ਼ਿੰਦਗੀ ਦੀ ਇਕ ਨਵੀਂ ਪਾਰੀ ਸ਼ੁਰੂ ਕਰ ਲਈ ਹੈ। ਅੰਮ੍ਰਿਤਪਾਲ ਸਿੰਘ ਦਾ ਵਿਆਹ ਅੱਜ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਗੁਰੂ ਮਰਿਆਦਾ ਅਤੇ ਸਾਦੇ ਢੰਗ ਨਾਲ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਝੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਕਰਕੇ ਹੋਇਆ ਹੈ।

ਜੇਲ੍ਹ ‘ਚੋਂ ਬਾਹਰ ਆਏ ਲੋਕ ਇਨਸਾਫ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ

ਜ਼ਬਰ-ਜ਼ਿਨਾਹ ਮਾਮਲੇ ‘ਚ ਜੇਲ੍ਹ ਗਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਬਰਨਾਲਾ ਜੇਲ੍ਹ ‘ਚੋਂ ਬਾਹਰ ਆ ਗਏ ਹਨ। ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ’ਤੇ ਉਹਨਾਂ ਦੇ ਸਮਰਥਕਾਂ ‘ਚ ਕਾਫੀ ਜੋਸ਼ ਤੇ ਉਤਸ਼ਾਹ ਵੀ ਵੇਖਣ ਨੂੰ ਮਿਲਿਆ ਹੈ। ਇਸ ਦੌਰਾਨ ਬੈਂਸ ਦਾ ਫੁੱਲਾਂ ਦੇ ਹਾਰ ਪਾਕੇ ਸੁਆਗਤ ਕੀਤਾ ਗਿਆ ਹੈ। ਇਸ ਦੌਰਾਨ ਉਹਨਾਂ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ ਕਿ ਉਹ ਹਮੇਸ਼ਾ ਉਹਨਾਂ ਦੇ ਨਾਲ ਖੜ੍ਹੇ ਰਹੇ। ਨਾਲ ਹੀ ਬੈਂਸ ਨੇ ਕਿਹਾ ਕਿ ਉਹ ਹਾਈਕੋਰਟ ਦਾ ਵੀ ਧੰਨਵਾਦ ਕਰਦੇ ਹਨ ਜਿਸਨੇ ਸੱਚ ਦੇਖਿਆ ਅਤੇ ਟਿੱਪਣੀਆਂ ਤੋਂ ਬਾਅਦ ਫੈਸਲਾ ਲਿਆ ਹੈ।

ਮੁੱਖ ਮੰਤਰੀ ਮਾਨ ਦੀ ਬਹਿਬਲ ਇਨਸਾਫ਼ ਮੋਰਚੇ ਨੂੰ ਖਾਸ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਦੀ ਖ਼ਾਸ ਅਪੀਲ ਕੀਤੀ। ਇਹ ਅਪੀਲ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੀਤੀ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ। ਇਸ ਲਈ ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।

CM ਮਾਨ ਦੀ ਨੈਸ਼ਨਲ ਹਾਈਵੇ ਜਾਮ ਖੋਲ੍ਹਣ ਦੀ ਅਪੀਲ ਦਾ ਬਹਿਬਲ ਇਨਸਾਫ਼ ਮੋਰਚੇ ਨੇ ਦਿੱਤਾ ਜਵਾਬ

ਨੈਸ਼ਨਲ ਹਾਈਵੇ 54 ਨੂੰ ਖੋਲ੍ਹਣ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਸੁਖਰਾਜ ਸਿੰਘ ਨੇ ਜਵਾਬ ਦਿੱਤਾ ਹੈ। ਦਸ ਦਈਏ ਕਿ ਬਹਿਬਲ ਇਨਸਾਫ਼ ਮੋਰਚੇ ਦੇ ਮੁਖੀ ਸੁਖਰਾਜ ਸਿੰਘ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਮੈਂ ਮੋਰਚੇ ‘ਚ ਬੈਠੀ ਸਿੱਖ ਸੰਗਤ ਨੂੰ ਵਧਾਈ ਦਿੰਦਾ ਹਾਂ ਉਹਨਾਂ ਵਲੋਂ ਕੀਤੇ ਰੋਡ ਜਾਮ ਸਦਕਾ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ‘ਤੇ ਬੋਲਣਾ ਪਿਆ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਪੀਲ ਨੂੰ ਲੈਕੇ ਸਿੱਖ ਸੰਗਤ ਨਾਲ ਵਿਚਾਰ ਕੀਤਾ ਜਾਵੇਗਾ।

https://www.youtube.com/live/SSzcCbfCiCw?feature=share

14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।  ਜਿਸ ਤੋਂ ਬਾਅਦ ਅਦਾਲਤ ‘ਚ ਪੇਸ਼ ਕਰਕੇ ਉਹਨਾਂ ਦਾ 3 ਦਿਨਾਂ ਰਿਮਾਂਡ ਲਿਆ ਗਿਆ ਸੀ ਅਤੇ ਅੱਜ ਸਾਬਕਾ ਮੰਤਰੀ ਦਾ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋ ਗਿਆ ਹੈ। ਪੁਲਿਸ ਰਿਮਾਂਡ ਦੇ ਖ਼ਤਮ ਹੋਣ ਮਗਰੋਂ ਅੱਜ ਮੁੜ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ।  ਜਿਥੇ ਅਦਾਲਤ ਨੇ ਉਹਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

https://www.youtube.com/live/E0GcEci8FOo?feature=share

ਸੀ.ਐਮ. ਮਾਨ ਦੀ ਪਤਨੀ ਗੁਰਪ੍ਰੀਤ ਕੌਰ ਦੀ ਵਧਾਈ ਗਈ ਸੁਰੱਖਿਆ

ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੀ ਹੋਈ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਸੀ.ਐਮ. ਮਾਨ ਦੀ ਪਤਨੀ ਗੁਰਪ੍ਰੀਤ ਕੌਰ ਦੀ ਸੁਰੱਖਿਆ ਵਧਾ ਦਿੱਤੀ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਹੁਣ ਸੁਰੱਖਿਆ ‘ਚ 15 ਦੀ ਬਜਾਏ 40 ਪੁਲਿਸ ਮੁਲਾਜ਼ਮ ਤਾਇਨਾਤ ਹੋਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੀ ਪਤਨੀ ਦੀ ਸੁਰੱਖਿਆ ਵਿਚ 15 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸੀ।

ਖਾਣਾਂ ਤੋਂ ਪੰਜਾਬ ਤੱਕ ਕੋਲੇ ਦੀ ਢੋਆ-ਢੁਆਈ ਨੂੰ ਲੈਕੇ MP ਮਨੀਸ਼ ਤਿਵਾੜੀ ਨੇ ਘੇਰੀ ਕੇਂਦਰ ਸਰਕਾਰ

ਪੰਜਾਬ ਦੇ ਥਰਮਲ ਪਲਾਂਟਾਂ ਤੱਕ ਪਹੁੰਚਣ ਵਾਲੇ ਕੋਲੇ ਦੀ ਢੋਆ-ਢੁਆਈ ਵਿੱਚ ਤਿੰਨ ਗੁਣਾ ਵਾਧਾ ਹੋਣ ਦੀਆਂ ਦਲੀਲਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰੀ ਬਿਜਲੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖਾਣਾਂ ਤੋਂ ਪੰਜਾਬ ਤੱਕ ਕੋਲੇ ਦੀ ਢੋਆ-ਢੁਆਈ ਰੇਲ-ਸ਼ਿੱਪ-ਰੇਲ (ਆਰਐਸਆਰ) ਰਾਹੀਂ ਕੀਤੀ ਜਾਵੇਗੀ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਇਸ ਮੁੱਦੇ ‘ਤੇ ਐਮ.ਪੀ. ਮਨੀਸ਼ ਤਿੜਾੜੀ ਨੇ ਕੇਂਦਰ ਦੀ ਮੋਦੀ ਸਰਕਾਰ ਘੇਰਿਆ ਹੈ ਅਤੇ ਕਈ ਗੰਭੀਰ ਇਲਜ਼ਾਮ ਵੀ ਲਗਾਏ ਹਨ।

“ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਬੇਈਮਾਨ”, ਹਰਸਿਮਰਤ ਬਾਦਲ ਦਾ ਵੱਡਾ ਬਿਆਨ

ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਜਿਥੇ ਪੰਜਾਬ ਨੂੰ ਚੰਡੀਗੜ੍ਹ ਸੌਂਪਣ ਦੀ ਗੱਲ ਕਹੀ ਉਥੇ ਹੀ ਉਹਨਾਂ ਨੇ ਸੰਸਦ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਇਮਾਨ ਆਖ ਦਿੱਤਾ। ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਬਜਟ ਵਿਚ ਕਿਸਾਨਾਂ ਅਤੇ ਪੰਜਾਬ ਲਈ ਕੋਈ ਐਲਾਨ ਨਾ ਕਰਨ ਦੀ ਨਿੰਦਾ ਕੀਤੀ। ਸਾਬਕਾ ਕੇਂਦਰੀ ਮੰਤਰੀ ਬੀਬਾ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਦੀ ਗਰੰਟੀ ਦੇਣਗੇ ਪਰ ਬਜਟ ‘ਚ ਇਸ ਤਰੀਕੇ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਕੀਤੀ ਬੁਲੰਦ

ਲੋਕ ਸਭਾ ‘ਚ ਚੱਲ ਰਹੇ ਸੈਸ਼ਨ ਦੌਰਾਨ ਵੱਖ-ਵੱਖ ਸਿਆਸੀ ਆਗੂਆਂ ਵਲੋਂ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦਰਮਿਆਨ ਕਾਂਗਰਸ ਦੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਬੰਦੀ ਸਿਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਅਤੇ ਰਾਮ-ਰਹੀਮ ਨੂੰ ਮਿਲ ਰਹੀ ਪੈਰੋਲ ਦਾ ਵਿਰੋਧ ਕੀਤਾ। ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਵੀਰ ਯੋਜਨਾ ‘ਤੇ ਵੀ ਕਈ ਸਾਰੇ ਸਵਾਲ ਚੁੱਕੇ।

ਛੋਟੇ ਬੱਚਿਆਂ ਨੂੰ ਸ਼ਰਾਬ ਵੇਚਣ ਵਾਲੇ ਸ਼ਰਾਬ ਠੇਕੇਦਾਰ ‘ਤੇ ਐਕਸਾਈਜ਼ ਵਿਭਾਗ ਦਾ ਐਕਸ਼ਨ

ਪਿਛਲੇ ਦਿਨੀ ਸੰਗਰੂਰ ਵਿਖੇ ਸ਼ਰਾਬ ਦੇ ਠੇਕੇ ਦੀ ਇਕ ਵੀਡੀਓ ਵਾਇਰਲ ਹੋਈ ਸੀ। ਜਿਸ ਵਿਚ ਸ਼ਰਾਬ ਠੇਕੇਦਾਰ ਵਲੋਂ ਛੋਟੇ ਬੱਚਿਆਂ ਨੂੰ ਸ਼ਰਾਬ ਵੇਚੀ ਜਾ ਰਹੀ ਸੀ ਜਿਸ ‘ਤੇ ਹੁਣ ਐਕਸਾਈਜ਼ ਵਿਭਾਗ ਨੇ ਕਾਰਵਾਈ ਕਰਦਿਆਂ ਸ਼ਰਾਬ ਠੇਕੇਦਾਰ ਦਾ ਚਲਾਨ ਕਰ ਦਿੱਤਾ ਹੈ ਅਤੇ 3 ਦਿਨਾਂ ਲਈ ਸ਼ਰਾਬ ਦੇ ਠੇਕੇ ਨੂੰ ਸਸਪੈਂਡ ਕਰ ਦਿੱਤਾ ਹੈ।

ਮਹਿੰਗੇ ਹੋਏ ਪੈਟਰੋਲ-ਡੀਜ਼ਲ ਨੂੰ ਲੈਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ

ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਏ ਜਾਣ ਉਪਰ ਪੰਜਾਬ ਭਰ ‘ਚ ਵਿਰੋਧੀ ਪਾਰਟੀਆਂ ਵਲੋਂ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰੋਸ ਜ਼ਾਹਿਰ ਕਰਦਿਆਂ ਯੂਥ ਅਕਾਲੀ ਦਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ।

ਵਿਵਾਦਾਂ ‘ਚ ਕੇਂਦਰੀ ਜੇਲ੍ਹ ਫਿਰੋਜ਼ਪੁਰ, ਸਿੱਖ ਹਵਾਲਾਤੀ ਨਾਲ ਜੇਲ੍ਹ ਪ੍ਰਸ਼ਾਸਨ ਨੇ ਕੀਤੀ ਕੁੱਟਮਾਰ

ਪੰਜਾਬ ਦੀ ਜੇਲ੍ਹਾਂ ਲਗਾਤਾਰ ਸੁਰਖੀਆਂ ‘ਚ ਆ ਰਹੀਆਂ ਹਨ। ਤਾਜ਼ਾ ਮਾਮਲਾ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਜੇਲ੍ਹ ਪ੍ਰਸ਼ਾਸਨ ਵਲੋਂ ਸਿੱਖ ਹਵਾਲਾਤੀ ਨਾਲ ਦੁਰਵਿਵਹਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸਿੱਖ ਹਵਾਲਾਤੀ ਦੇ ਪਰਿਵਾਰ ਮੈਡੀਕਲ ਛੁੱਟੀ ‘ਤੇ ਜੇਲ ‘ਚੋਂ ਬਾਹਰ ਆਏ ਕੈਦੀ ਪ੍ਰੈੱਸ ਕਲੱਬ ਫਿਰੋਜ਼ਪੁਰ ‘ਚ ਪ੍ਰੈੱਸ ਕਾਨਫਰੰਸ ਕਰਕੇ ਜੇਲ੍ਹ ਸਪਰੀਡੈਂਟ ਤੇ ਡਿਪਟੀ ਸਪਰੀਡੈਂਟ ’ਤੇ ਗੰਭੀਰ ਇਲਜ਼ਾਮ ਲਗਾਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button