NewsBreaking NewsIndiaPolitics

100ਵੀਂ ਬਰਸੀ ‘ਤੇ ਜਲਿਆਂਵਾਲਾ ਬਾਗ ਪਹੁੰਚੇ ਰਾਹੁਲ ਗਾਂਧੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ।

Read Also ਜ਼ਲ੍ਹਿਆਵਾਲਾ ਬਾਗ਼ ਦੇ ਰੱਖ-ਰਖਾਅ ‘ਤੇ ਭਖੀ ਸਿਆਸਤ

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਹੋਰ ਲੀਡਰ ਮੌਜੂਦ ਸਨ।

D39m s9WkAAQDE6 768x557ਇਸ ਤੋਂ ਪਹਿਲਾ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

D4AQUsWUEAAtt8P 768x582

ਕੈਂਡਲ ਮਾਰਚ ਵਿੱਚ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਓਮ ਪ੍ਰਕਾਸ਼ ਸੋਨੀ, ਸੁਨੀਲ ਜਾਖੜ, ਆਸ਼ਾ ਕੁਮਾਰੀ, ਗੁਰਜੀਤ ਔਜਲਾ, ਸੁਨੀਲ ਦੱਤੀ, ਇੰਦਰਬੀਰ ਬੁਲਾਰੀਆ, ਰਾਜਕੁਮਾਰ ਵੇਰਕਾ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button