10,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
Majithia ਨੇ ਘੇਰ ਲਿਆ Bhai Amritpal, ਅੰਮ੍ਰਿਤਪਾਲ ਨਾਲ ਰਲੀ ਸਰਕਾਰ? ਦੱਸ ਮਿੰਟਾਂ ‘ਚ ਬਣਾ ਦਿਆਂਗੇ ਬੰਦੇ ਦਾ ਪੁੱਤ!
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੰਦੌੜ ਥਾਣੇ ਵਿੱਚ ਪਹਿਲਾਂ ਤੋਂ ਹੀ ਉਸਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਦਰਜ ਮੁਕੱਦਮੇ ਨੂੰ ਕੈਂਸਲ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
DGP Gaurav Yadav vs Amritpal Singh : Amritpal Singh ਦਾ DGP ਨੂੰ ਸਿੱਧਾ Challenge | D5 Channel Punjabi
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.