Press ReleaseBreaking NewsD5 specialNewsPunjab

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬੱਲਰਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਧਰਮਰਾਜ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਨਾਜਰ ਸਿੰਘ ਵਾਸੀ ਬੱਲਰਾ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਬਾਰਡਰ ’ਤੇ ਗੋਲੀ ਚੱਲਣ ਤੋਂ ਬਾਅਦ ਅੱਜ ਜਥੇਬੰਦੀਆਂ ਨੇ ਕੀਤੀ ਮੀਟਿੰਗ!ਹਿਲਾਤੀ ਸਰਕਾਰ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਭਰਾ ਦੀ ਮੌਤ ਉਪਰੰਤ ਜਮੀਨ ਆਪਣੀ ਮਾਤਾ ਦੇ ਨਾਮ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ।

ਡੱਲੇਵਾਲ ਨੇ ਸਟੇਜ ‘ਤੇ ਚੜ੍ਹ ਪੜੀ ਕੇਂਦਰ ਦੀ ਚਿੱਠੀ!ਭਰੇ ਪੰਡਾਲ ‘ਚ ਬੈਠੇ ਕਿਸਾਨਾਂ ਨੇ ਮਾਰੇ ਖੁਸ਼ੀ ‘ਚ ਲਲਕਾਰੇ!

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ‘ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button