Press ReleasePunjabTop News

108 ਐਂਬੂਲੈਂਸ ਚਲਾਉਣ ਵਾਲੀ ਕੰਪਨੀ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਵੱਲੋਂ ਸੇਵਾਵਾਂ ਨੂੰ ਹੋਰ ਚੁਸਤ ਕਰਨ ਦੇ ਹੁਕਮ

ਜਿਕਿਤਜ਼ਾ ਹੈਲਥਕੇਅਰ ਲਿਮਟਿਡ ਨੇ ਐਂਬੂਲੈਂਸ ਐਕਸੈਸ ਫਾਰ ਆਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਕਾਲਰਸ਼ਿਪ ਪ੍ਰੋਗਰਾਮ-2022 ਕਰਵਾਇਆ

ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮਾਗਮ ਵਿੱਚ ਜੇਤੂਆਂ ਨੂੰ ਸਨਮਾਨਿਤ ਕੀਤਾ

ਚੰਡੀਗੜ੍ਹ :  ਆਪਣੇ ਕਰਮਚਾਰੀਆਂ ਤੱਕ ਉਨ੍ਹਾਂ ਦੇ ਪਰਿਵਾਰ ਰਾਹੀਂ ਪਹੁੰਚਣ ਅਤੇ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਵਿੱਚ, ਜਿਕਿਤਜ਼ਾ ਹੈਲਥਕੇਅਰ ਲਿਮਿਟਡ ਨੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਉੱਚੇਰੀ ਪੜ੍ਹਾਈ ਅਤੇ ਖੇਡਾਂ ਦੀ ਸਿਖਲਾਈ ਵਿੱਚ ਮਦਦ ਕਰਨ ਲਈ ਐਂਬੂਲੈਂਸ ਐਕਸੈਸ ਫਾਰ ਆਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੀ ਸਾਲਾਨਾ ਸਕਾਲਰਸ਼ਿਪ ਗ੍ਰਾਂਟ ਪ੍ਰਦਾਨ ਕੀਤੀ ਹੈ। ਇਸ ਪ੍ਰੋਗਰਾਮ ਨਾਲ ਜਿਕਿਤਜ਼ਾ ਹੈਲਥਕੇਅਰ ਨੇ 108 ਐਂਬੂਲੈਂਸ ਸਟਾਫ ਦੇ ਬੱਚਿਆਂ ਨੂੰ ਸਾਲ 2021-22 ਵਿੱਚ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਅਤੇ ਖੇਡ ਪ੍ਰਦਰਸ਼ਨ ਲਈ ਇਹ ਸਨਮਾਨ ਦਿੱਤਾ ਹੈ।
Punjab Bulletin : DGP ਨੇ ਕੀਤੀ Press Conference, Beadbi Insaaf morcha ਨੇ ਲਗਾਇਆ ਪੱਕਾ ਧਰਨਾ!
ਇਸ ਸਕਾਲਰਸ਼ਿਪ ਪ੍ਰੋਗਰਾਮ-2022 ਵਿੱਚ 13 ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਦੋਵਾਂ ਸ਼੍ਰੇਣੀਆਂ ਵਿੱਚ ਪਹਿਲੇ ਹਰੇਕ ਜੇਤੂ ਨੂੰ 50000/- ਰੁਪਏ ਦਾ ਚੈੱਕ ਦਿੱਤਾ ਗਿਆ।  ਦੂਜੇ ਹਰੇਕ ਜੇਤੂ ਨੂੰ 25000/-ਰੁਪਏ ਦਾ ਚੈੱਕ ਦਿੱਤਾ ਗਿਆ। ਤੀਜੇ ਹਰੇਕ ਜੇਤੂ ਨੂੰ ਰੁ. 10000/- ਦੇ ਚੈਕ ਨਾਲ ਸਨਮਾਨ ਕੀਤਾ ਗਿਆ। ZHL ਨੇ ਪੰਜਾਬ ਦੇ ਸਾਰੇ ਕਲੱਸਟਰਾਂ ਦੇ ਕਰੂ ਸਟਾਫ ਨੂੰ ਵੀ ਸਨਮਾਨਿਤ ਕੀਤਾ।  13 ਪਾਇਲਟਾਂ ਅਤੇ 13 ਈਐਮਟੀ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਕੈਸ਼ ਵਉਚਰ ਨਾਲ ਸਨਮਾਨਿਤ ਕੀਤਾ ਗਿਆ।
https://www.youtube.com/watch?v=knYrUTv01uc
ਇਸ ਸਮਾਗਮ ਵਿੱਚ  ਬਤੌਰ ਮੁੱਖ ਮਹਿਮਾਨ ਪੁੱਜੇ ਸ. ਚੇਤਨ ਸਿੰਘ ਜੌੜਾਮਾਜਰਾ, ਮਾਣਯੋਗ ਸਿਹਤ ਮੰਤਰੀ, ਪੰਜਾਬ ਵੱਲੋਂ ਖੇਤਰੀ ਦਫ਼ਤਰ ਦੇ ਸਟਾਫ਼ ਨੂੰ ਵੀ  ਸਨਮਾਨਿਤ ਕੀਤਾ ਗਿਆ।  ਇਸ ਮੌਕੇ ਹਾਜ਼ਰ ਹੋਰ ਸ਼ਖਸੀਅਤਾਂ ਵਿੱਚ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ, ਸ੍ਰੀਮਤੀ ਡਾ. ਨੀਲਿਮਾ, ਆਈਏਐਸ, ਐਮਡੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਜਤਿੰਦਰ ਸ਼ਰਮਾ, ਗੋਵਰਨਮੇਂਟ  ਬਿਜਨੇਸ ਦੇ ਮੁਖੀ, ਜ਼ਿਕਿਤਜ਼ਾ ਹੈਲਥਕੇਅਰ ਲਿਮਟਿਡ ਅਤੇ ਮਨੀਸ਼ ਬੱਤਰਾ, ਪ੍ਰੋਜੈਕਟ ਹੈੱਡ, ਸ਼ਾਮਲ ਸਨ।
Moga : ਡਾਕਟਰ ਨੇ ਇਲਾਜ ਕਰਦੇ-ਕਰਦੇ ਔਰਤ ਨਾਲ ਕੀਤਾ ਗ਼ਲਤ ਕੰਮ, ਹੁਣ ਉਲਟਾ ਮਹਿਲਾ ’ਤੇ ਕਰਵਾਇਆ ਪਰਚਾ!
ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕੋਵਿਡ ਅਤੇ ਹੋਰ ਮੁਸ਼ਕਿਲਾਂ ਦੇ ਬਾਵਜੂਦ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਮੂਹਿਕ ਢੰਗ ਨਾਲ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਨ। ਅਜਿਹੇ ਪੁਰਸਕਾਰ ਉਨ੍ਹਾਂ ਨੂੰ ਅਕਾਦਮਿਕ ਤੌਰ ‘ਤੇ ਬਿਹਤਰ ਪ੍ਰਦਰਸ਼ਨ ਕਰਨ ਅਤੇ ਕੇਂਦਰਿਤ ਰਹਿਣ ਲਈ ਪ੍ਰੇਰਨਾ ਦਿੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ZHL ਉਨ੍ਹਾਂ ਦੀ ਬਿਹਤਰੀ ਲਈ ਅਜਿਹੇ ਸਾਲਾਨਾ ਸਕਾਲਰਸ਼ਿਪ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹੇ।  ਸਾਡਾ ਦ੍ਰਿਸ਼ਟੀਕੋਣ ਵਿਦਿਆਰਥੀਆਂ ਨੂੰ ਨਾ ਸਿਰਫ਼ ਉੱਤਮ ਪੇਸ਼ੇਵਰ ਬਣਾਉਣਾ ਹੈ, ਸਗੋਂ ਇਕ ਚੰਗੇ ਨਾਗਰਿਕ ਵੀ ਬਣਾਉਣਾ ਹੈ।
Punjab ’ਚ ਹੋਣਾ ਲੱਗਾ ਸੀ ਵੱਡਾ ਕਾਂਡ, Police ਨੇ ਕੁਝ ਗੈਂਗਸਟਰਾਂ ਨੂੰ ਕੀਤਾ ਕਾਬੂ | D5 Channel Punjabi
ਓਹਨਾਂ ਜਿਕਿਤਜ਼ਾ ਹੈਲਥਕੇਅਰ ਲਿਮਟਿਡ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਸੂਬੇ ਵਿੱਚ ਇਹ 108 ਐਂਬੂਲੈਂਸਾਂ ਇੱਕ ਲਾਈਫ ਲਾਈਨ ਦੀ ਤਰ੍ਹਾਂ ਹਨ ਇਸਲਈ ਇਹਨਾਂ ਐਂਬੂਲੈਂਸਾਂ ਨੂੰ ਬਿਲਕੁਲ ਦਰੁਸਤ  ਹਾਲਤ ਵਿੱਚ ਰੱਖਿਆ ਜਾਵੇ। ਇਹਨਾਂ ਐਂਬੂਲੈਂਸਾਂ ਦੇ ਮਰੀਜ਼ ਤੱਕ ਪਹੁੰਚਣ ਦੇ ਸਮੇਂ ਨੂੰ ਵੀ ਹੋਰ ਘਟਾਇਆ ਜਾਵੇ ਕਿਉਂਕਿ ਮਰੀਜ਼ ਦੀ ਜਾਨ ਬਚਾਉਣ ਲਈ ਸਮਾਂ ਹੀ ਜ਼ਿੰਦਗੀ ਹੈ। ਓਹਨਾਂ ਕਿਹਾ ਕਿ 108 ਐਂਬੂਲੈਂਸ ਦੇ ਸੰਬੰਧ ਵਿੱਚ ਕਿਸੇ ਵੀ ਕਿਸਮ ਦੀ ਸ਼ਿਕਾਇਤ ਨੂੰ ਬਹੁਤ ਗੰਭੀਰਤਾ ਨਾਲ਼ ਲਿਆ ਜਾਵੇਗਾ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Tarn Taran Attack : ਥਾਣਾ ਹਮਲਾ ਮਾਮਲੇ ‘ਚ Police ਦਾ ਐਕਸ਼ਨ, ਚੁੱਕ ਲਿਆ ਮਾਸਟਰਮਾਈਂਡ | D5 Channel Punjabi
ਸਿਹਤ ਮੰਤਰੀ ਨੇ ਔਰਤਾਂ ਦੀ ਭਾਗੀਦਾਰੀ ਵਧਾਉਣ ਸਬੰਧੀ ਹਮਾਇਤ ਕਰਦਿਆਂ ਕਿਹਾ ਕਿ ਅੱਜ ਕੁੜੀਆਂ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ ਅਤੇ ਜਿਕਿਤਜ਼ਾ ਹੈਲਥਕੇਅਰ ਲਿਮਟਿਡ ਨੂੰ ਵੀ ਕੁੜੀਆਂ ਨੂੰ ਇਸ ਸੇਵਾ ਦੇ ਖੇਤਰ ਵਿੱਚ ਮੌਕਾ ਦੇਣਾ ਚਾਹੀਦਾ ਹੈ। ਅੰਤ ਵਿੱਚ, ਸਿਹਤ ਮੰਤਰੀ ਨੇ 108 ਐਂਬੂਲੈਂਸ ਸਟਾਫ਼ ਦੇ  ਸਾਹਸ ਅਤੇ ਜਜ਼ਬੇ, ਉਨ੍ਹਾਂ ਦੀ ਨਿਰਸਵਾਰਥ ਅਤੇ ਵਚਨਬੱਧ ਸੇਵਾ ਲਈ ਜੋ ਉਹ ਐਮਰਜੈਂਸੀ ਸਥਿਤੀਆਂ ਵਿੱਚ ਪ੍ਰਦਾਨ ਕਰਦੇ ਹਨ, ਦੀ ਵੀ ਸ਼ਲਾਘਾ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button