InternationalTop News

12 ਲੱਖ ਕੱਚੇ ਲੋਕਾਂ ਨੂੰ ਕੈਨੇਡਾ ਸਰਕਾਰ ਦੇਸ਼ ‘ਚੋਂ ਕੱਢਣ ਦੀ ਕਰ ਰਹੀ ਹੈ ਤਿਆਰੀ

ਕੈਨੇਡਾ ਸਰਕਾਰ ਇਮੀਗਰੇਸ਼ਨ ਮੰਤਰੀ ਮਾਈਕ ਮਿਲਰ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਸਾਲ ਤੱਕ ਕਰੀਬ 12 ਲੱਖ ਕੱਚੇ ਲੋਕਾਂ ਨੂੰ ਦੇਸ਼ ‘ਚੋਂ ਕੱਢਣ ਦੀ ਰਣਨੀਤੀ ਬਣਾਈ ਜਾ ਰਹੀ ਹੈ। ਇਸ ਕੰਮ ‘ਚ ਤੇਜ਼ੀ ਲਿਆਉਣ ਲਈ ਬਾਰਡਰ ਸਰਵਿਸ ਏਜੰਸੀ (ਸੀਬੀਐਸਏ) ਦੇ ਅਮਲੇ ਦੀ ਨਫ਼ਰੀ 15 ਫ਼ੀਸਦ ਵਧਾਈ ਗਈ ਹੈ ਤੇ ਇਸ ਨੂੰ ਕੁਝ ਵਾਧੂ ਸ਼ਕਤੀਆਂ ਵੀ ਦਿੱਤੀਆਂ ਹਨ। ਇਸ ਦੇ ਨਾਲ ਹੀ ਇਮੀਗਰੇਸ਼ਨ ਤੇ ਵੀਜ਼ਾ ਨਿਯਮ ਵੀ ਸਖਤ ਕੀਤੇ ਜਾ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਬਾਰਡਰ ਏਜੰਸੀ ਕੋਲ 38030 ਲੋਕਾਂ ਦੇ ਗ੍ਰਿਫਤਾਰੀ ਵਰੰਟ ਆ ਚੁੱਕੇ ਹਨ, ਜਿਨ੍ਹਾਂ ਨੂੰ ਅਗਲੇ ਦਿਨਾਂ ‘ਚ ਉਨ੍ਹਾਂ ਦੇ ਪਿੱਤਰੀ ਦੇਸ਼ਾਂ ਨੂੰ ਜਾਣ ਵਾਲੇ ਜਹਾਜ਼ਾਂ ‘ਚ ਬਿਠਾਉਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ‘ਚੋਂ ਬਹੁਤੇ ਉਹ ਹਨ, ਜੋ ਸੈਲਾਨੀ ਬਣ ਕੇ ਕੈਨੇਡਾ ਪੁੱਜੇ ਤੇ ਅਣ-ਅਧਿਕਾਰਤ ਤੌਰ ‘ਤੇ ਕੰਮ ਕਰਦਿਆਂ ਫੜੇ ਗਏ। ਕੁਝ ਉਹ ਹਨ, ਜੋ ਵੀਜ਼ੇ ਜਾਂ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਤੋਂ ਬਾਅਦ ਮੁਲਕ ਵਿੱਚ ਹੀ ਟਿਕ ਗਏ ਸਨ।

ਸੂਤਰਾਂ ਮੁਤਾਬਕ ਕੈਨੇਡਾ ਪਹੁੰਚੇ ਲੋਕਾਂ ਵੱਲੋਂ ਪੱਕੇ ਰਿਹਾਇਸ਼ੀ (ਪੀਆਰ) ਬਣਨ ਲਈ ਇਮੀਗਰੇਸ਼ਨ ਸਲਾਹਕਾਰਾਂ ਵੱਲੋਂ ਸੁਝਾਏ ਵੱਖ-ਵੱਖ ਦਾਅਵਿਆਂ ਹੇਠ ਜਮ੍ਹਾਂ ਕਰਾਈਆਂ ਫਾਈਲਾਂ ਦੀ ਗਿਣਤੀ ਢਾਈ ਲੱਖ ਤੋਂ ਟੱਪ ਗਈ ਹੈ। ਫਾਈਲਾਂ ਦੇ ਐਨੇ ਉੱਚੇ ਢੇਰ ਦੇ ਆਮ ਹਾਲਤਾਂ ਵਿੱਚ ਨਿਪਟਾਰੇ ਨੂੰ 4-5 ਸਾਲਾਂ ਦੀ ਥਾਂ ਕੁਝ ਮਹੀਨਿਆਂ ਵਿੱਚ ਪਾਸੇ ਲਾਉਣ ਦੇ ਢੰਗ ਲੱਭੇ ਗਏ ਹਨ। ਆਵਾਸ ਮੰਤਰੀ ਦੇ ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਫਾਈਲਾਂ ਦੇ ਇਸ ਢੇਰ ਦਾ ਵਰਗੀਕਰਣ ਕਰਕੇ, ਹਰੇਕ ਵਰਗ ਨੂੰ ਸਮੁੱਚੇ ਰੂਪ ਵਿੱਚ ਖਾਸ ਨੀਤੀਆਂ ਦੇ ਸਕੈਨਰ ‘ਚੋਂ ਲੰਘਾ ਕੇ ਕੁਝ ਹਫਤਿਆਂ ‘ਚ ‘ਯੈੱਸ’ ਜਾਂ ‘ਨੋ’ ਕਰਨ ਦੀ ਤਿਆਰੀ ਕਰ ਲਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button