PunjabTop News

12 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ, ਬਲਾਤਕਾਰ ਅਤੇ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ ਨੌਜਵਾਨ ਨੂੰ ਫਾਂਸੀ ਦੀ ਸਜ਼ਾ

12 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ, ਬਲਾਤਕਾਰ ਅਤੇ ਕਤਲ ਕਰਨ ਦੇ ਮਾਮਲੇ ‘ਚ ਜਲੰਧਰ ਦੀ ਅਦਾਲਤ ਨੇ ਦੋਸ਼ੀ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫਾਂਸੀ ਦੀ ਸਜ਼ਾ ਸੁਣਾਈ ਹੈ। ਮਾਮਲਾ ਜਲੰਧਰ ਦਾ ਹੈ। 2021 ‘ਚ 12 ਸਾਲਾ ਮਾਸੂਮ ਬੱਚੀ ਲਾਪਤਾ ਹੋ ਗਈ ਸੀ, ਜਿਸ ਦੀ ਜਾਂਚ ਦੌਰਾਨ ਪੁਲਸ ਨੇ ਇਲਾਕੇ ‘ਚ ਤਲਾਸ਼ੀ ਲਈ ਤਾਂ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਘਰੋਂ ਮਾਸੂਮ ਬੱਚੀ ਦੀ ਲਾਸ਼ ਬਰਾਮਦ ਹੋਈ। ਮੌਕੇ ਤੋਂ ਮਿਲੇ ਸਬੂਤਾਂ ਅਤੇ ਮੈਡੀਕਲ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ ਸੀ, ਜਲੰਧਰ ਦੀ ਫਾਸਟ ਟਰੈਕ ਅਦਾਲਤ ਦੀ ਐਡੀਸ਼ਨਲ ਸੈਸ਼ਨ ਜੱਜ ਅਰਚਨਾ ਕੰਬੋਜ ਨੇ ਇਹ ਸਖਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਦੋਸ਼ੀ ਨੂੰ ਮੌਤ ਤੱਕ ਫਾਂਸੀ ਦਿੱਤੀ ਜਾਵੇ। ਅਦਾਲਤ ਦੇ ਇਸ ਸਖ਼ਤ ਫੈਸਲੇ ਦੀ ਪੁਸ਼ਟੀ ਜਲੰਧਰ ਦੇ ਡੀਏ ਅਨਿਲ ਕੁਮਾਰ ਬੋਪਾਰਾਏ ਅਤੇ ਏਡੀਏ ਨਿਖਿਲ ਨਾਹਰ ਨੇ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button