ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਰੁਜ਼ਗਾਰ ਦੇ ਤਹਿਤ ਚੰਡੀਗੜ੍ਹ ਦੇ ਟਗੋਰ ਥੀਏਟਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਪੁਲਿਸ ਵਿੱਚ ਨਵ- ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਸ਼ਾਮਿਲ ਹੋਏ 1205 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਨਿਯੁਕਤੀ ਪੱਤਰ ਵੰਡਣ ਵਾਲੇ ਸਮਾਗਮ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਬਿਨਾਂ ਕੋਈ ਪੈਸੇ ਲਏ, ਬਿਨਾਂ ਕਿਸੇ ਸਿਫਾਰਿਸ ਤੋਂ ਨੌਜਵਾਨਾਂ ਦੀ ਭਰਤੀ ਕੀਤੀ ਹੈ। ਉਹਨਾਂ ਨੇ ਨਵ- ਨਿਯੁਕਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ ਜੁਆਇਨ ਕਰਨ ਤੋਂ ਬਾਅਦ ਸਾਰੇ ਨੌਜਵਾਨ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਕਿਉਂਕਿ ਜੇਕਰ ਉਹ ਨੌਜਵਾਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂਹੀਂ ਪੰਜਾਬ ਅੱਗੇ ਵਧੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.