Breaking NewsD5 specialNewsPoliticsPunjab

13 ਸਾਲਾਂ ਬਾਅਦ 20.76 ਲੱਖ ਦੀ ਲਾਗਤ ਨਾਲ ਬਣਾਈ ਸੰਗਤਪੁਰਾਂ ਸੋਢੀਆਂ ਤੋਂ ਮਾਜਰੀ ਸੋਢੀਆਂ ਤੱਕ ਜਾਂਦੀ ਸੜਕ : ਨਾਗਰਾ

ਫ਼ਤਹਿਗੜ੍ਹ ਸਾਹਿਬ : ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਸੰਗਤਪੁਰਾਂ ਸੋਢੀਆਂ ਤੋਂ ਮਾਜਰੀ ਸੋਢੀਆਂ ਤੱਕ ਜਾਂਦੀ 1.49 ਕਿਲੋਮੀਟਰ ਸੜਕ 13 ਸਾਲਾਂ ਬਾਅਦ 20.76 ਲੱਖ ਨਾਲ ਬਣਾਈ ਗਈ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸੜਕ ਤੇ ਪ੍ਰੀਮੀਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

🔴 Live 🔴ਸਿੱਧੂ ‘ਤੇ ਮੇਹਰਬਾਨ ਹੋਈ ਹਾਈਕਮਾਨ! ਪੰਜਾਬ ‘ਚ ਹੋਊ ਵੱਡਾ ਫੇਰਬਦਲ! ਕੈਪਟਨ ‘ਤੇ ਜਾਖੜ ਦੀ ਉੱਡੀ ਨੀਂਦ!

ਨਾਗਰਾ ਨੇ ਕਿਹਾ ਕਿ ਅਕਾਲੀਆਂ ਨੇ ਹਮੇਸ਼ਾਂ ਲੋਕਾਂ ਨੂੰ ਲਾਅਰੇ ਲਾ ਕੇ ਵੋਟਾਂ ਲਈਆਂ ਜਦੋਂ ਕਿ ਲੋਕਾਂ ਦੀਆਂ ਜਰੂਰਤਾਂ ਬਾਰੇ ਕੋਈ ਕੰਮ ਨਹੀਂ ਕੀਤਾ ਜਦੋਂ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਵੱਡੇ ਪ੍ਰੋਜੈਕਟ ਮਨਜੂਰ ਕੀਤੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਲੰਮੇ ਸਮੇਂ ਬਾਅਦ ਵਿਸ਼ੇਸ ਮੁਰੰਮਤ ਕਰਵਾਈ ਗਈ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲ ਪੇਸ਼ ਨਾ ਆਵੇ।ਵਿਧਾਇਕ ਨਾਗਰਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦਾ ਚੱਲ ਰਿਹਾ ਵਿਕਾਸ ਇੱਕ ਮਿਸਾਲ ਹੈ ਜੋ ਕਿ ਪਹਿਲਾਂ ਕਦੇ ਵੀ ਨਹੀਂ ਹੋਇਆ।

ਕੈਨੇਡਾ ਤੋਂ ਆਈ ਦਿਲ ਦਹਿਲਾਉਣ ਵਾਲੀ ਖ਼ਬਰ ,ਦੇਖ ਕੇ ਤੁਹਾਡੇ ਵੀ ਹੋ ਜਾਣਗੇ ਰੌਂਗਟੇ ਖੜੇ !

ਇਸ ਮੌਕੇ ਜੇ.ਈ. ਸੁਰਜਨ ਸਿੰਘ, ਬਲਾਕ ਪ੍ਰਧਾਨ ਤੇ ਸਰਪੰਚ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਸੰਮਤੀ ਸਰਹਿੰਦ ਦੇ ਵਾਈਸ ਚੇਅਰਮੈਨ ਹਰਬੰਸ ਸਿੰਘ ਜੇ.ਈ., ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਰਪੰਚ ਮੋਹਨ ਸਿੰਘ, ਸਰਪੰਚ ਅਮਰਿੰਦਰ ਸਿੰਘ ਲਾਲੀ, ਸੁਰੇਸ਼ ਕੁਮਾਰ, ਪ੍ਰਮੋਦ ਕੁਮਾਰ, ਮਨਜਿੰਦਰ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ, ਸਿਕੰਦਰ ਸਿੰਘ, ਸਤਿੰਦਰ ਸਿੰਘ, ਕੇਸਰ ਸਿੰਘ, ਰਾਏ ਸਿੰਘ, ਛਿੰਦਰ ਸਿੰਘ (ਸਾਰੇ ਪੰਚ), ਬਲਵਿੰਦਰ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਅਤੇ ਰਾਏ ਸਿੰਘ ਸੇਖੋਂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button