Breaking NewsD5 specialNewsPress ReleasePunjabTop News

19 ਦਸੰਬਰ ਨੂੰ ਜਲੰਧਰ ਵਿਖੇ ਰਾਸ਼ਟਰੀ ਪੱਧਰ ਦੀ ਪੰਜਾਬੀ ਭਾਸ਼ਾ ਚੇਤਨਾ ਕਾਨਫ਼ਰੰਸ

ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) 19 ਦਸੰਬਰ, ਐਤਵਾਰ ਨੂੰ ਦੇਸ਼ਭਗਤ ਯਾਦਗਾਰ ਜਲੰਧਰ ਵਿਖੇ ਰਾਸ਼ਟਰੀ ਪੱਧਰ ਦੀ ਪੰਜਾਬੀ ਭਾਸ਼ਾ ਚੇਤਨਾ ਕਾਨਫ਼ਰੰਸ ਕਰਵਾ ਰਹੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਪਿਛਲੇ ਸੱਤ ਦਹਾਕਿਆਂ ਤੋਂ ਸਿੱਖਿਆ ਅਤੇ ਪ੍ਰਸ਼ਾਸਨ ਵਿੱਚ ਮਾਤ-ਭਾਸ਼ਾ ਦੇ ਮਹੱਤਵ ਨੂੰ ਲੈ ਕੇ ਨਿਰੰਤਰ ਸੰਘਰਸ਼ ਕਰਦੀ ਰਹੀ ਹੈ। ਲੇਖਕ ਸਭਾ ਦੀ ਸਮਝ ਇਹ ਹੈ ਕਿ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਵਿੱਚ ਬਿਹਤਰ ਸੰਪਰਕ ਮਾਤ-ਭਾਸ਼ਾ ਰਾਹੀਂ ਹੀ ਹੋ ਸਕਦਾ ਹੈ। ਇਸੇ ਤਰ੍ਹਾਂ ਸਿੱਖਿਆ ਦਾ ਮਾਧਿਅਮ ਮਾਤ-ਭਾਸ਼ਾ ਵਿੱਚ ਹੋਣ ਨਾਲ ਬਿਹਤਰ ਨਤੀਜੇ ਮਿਲਦੇ ਹਨ। ਦੁਨੀਆਂ ਭਰ ਦੇ ਭਾਸ਼ਾ-ਮਾਹਿਰ ਅਤੇ ਸਮਾਜ ਸ਼ਾਸਤਰੀ ਇਸ ਗੱਲ ਦੀ ਪ੍ਰੋੜ੍ਹਤਾ ਕਰਦੇ ਹਨ ਕਿ ਸਿੱਖਿਆ ਦਾ ਮਾਧਿਅਮ ਬੱਚੇ ਦੀ ਮਾਤ-ਭਾਸ਼ਾ ਹੋਣੀ ਚਾਹੀਦੀ ਹੈ। ਭਾਰਤੀ ਸੰਵਿਧਾਨ ਵੀ ਇਸ ਗੱਲ ਦੀ ਗਰੰਟੀ ਕਰਦਾ ਹੈ ਕਿ ਪ੍ਰਸ਼ਾਸਨ ਦਾ ਸਾਰਾ ਕੰਮ ਸਥਾਨਕ ਭਾਸ਼ਾਵਾਂ ਵਿੱਚ ਹੋਣਾ ਚਾਹੀਦਾ ਹੈ ਅਤੇ ਸਿੱਖਿਆ ਬੱਚੇ ਦੀ ਮਾਂ-ਬੋਲੀ ਵਿੱਚ ਦਿੱਤੀ ਜਾਣੀ ਚਾਹੀਦੀ ਹੈ।

Arvind Kejriwal ਦਾ ਨਵਾਂ ਐਲਾਨ

ਮਾਤ-ਭਾਸ਼ਾਵਾਂ ਦੇ ਮਹੱਤਵ ਬਾਰੇ ਭਾਰਤੀ ਹੁਕਮਰਾਨ ਸੰਵੇਦਨਸ਼ੀਲ ਨਹੀਂ ਹਨ। ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਅੰਗਰੇਜ਼ੀ ਵਿੱਚ ਸਿੱਖਿਆ ਦੇਣ ਨਾਲ ਬੱਚਿਆਂ ਦਾ ਬਿਹਤਰ ਭਵਿੱਖ ਬਣਦਾ ਹੈ। ਭਾਸ਼ਾਵਾਂ ਬਾਰੇ ਇਹ ਪਹੁੰਚ ਗ਼ੈਰ-ਵਿਗਿਆਨਕ, ਗ਼ੈਰ-ਲੋਕਤਾਂਤਰਿਕ ਅਤੇ ਲੋਕ ਵਿਰੋਧੀ ਹੈ। ਪ੍ਰਸ਼ਾਸਨ ਤੇ ਸਿੱਖਿਆ ਵਿੱਚ ਮਾਤ-ਭਾਸ਼ਾਵਾਂ ਦਾ ਕੀ ਮਹੱਤਵ ਹੈ, ਇਸ ਮਸਲੇ ਨੂੰ ਲੈ ਕੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕੀਤੀ ਜਾ ਰਹੀ ਪੰਜਾਬੀ ਭਾਸ਼ਾ ਚੇਤਨਾ ਕਾਨਫ਼ਰੰਸ ਦੇ ਮੁੱਖ ਮਹਿਮਾਨ ਪੰਜਾਬ ਦੇ ਭਾਸ਼ਾ ਤੇ ਉਚੇਰੀ ਸਿੱਖਿਆ ਮੰਤਰੀ ਸ. ਪਰਗਟ ਸਿੰਘ ਹੋਣਗੇ। ਇਸ ਕਾਨਫ਼ਰੰਸ ਦੀ ਪ੍ਰਧਾਨਗੀ ਉੱਘੇ ਸਿੱਖਿਆ ਸ਼ਾਸਤਰੀ, ਵਿਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਕਰਨਗੇ।  ‘ਮਾਤ-ਭਾਸ਼ਾਵਾਂ ਦਾ ਮਹੱਤਵ: ਭਾਰਤੀ ਸੰਵਿਧਾਨ’ ਵਿਸ਼ੇ ਉੱਤੇ ਮੁੰਬਈ ਯੂਨੀਵਰਸਿਟੀ ਦੇ ਪ੍ਰੋ. ਦੀਪਕ ਪਵਾਰ ਆਪਣਾ ਮੁੱਖ ਭਾਸ਼ਣ ਦੇਣਗੇ।

Breaking News: ਜਥੇਬੰਦੀਆਂ ਦਾ ਵੱਡਾ ਧਮਾਕਾ, Modi ਆ ਰਿਹਾ Punjab, ਦੇਵੇਗਾ ਤੋਹਫਾ || D5 Channel Punjabi

ਉੱਘੇ ਭਾਸ਼ਾ ਮਾਹਿਰ ਪ੍ਰੋ. ਜੋਗਾ ਸਿੰਘ, ਸਮਾਜ ਸ਼ਾਸਤਰੀ ਪ੍ਰੋ. ਮਨਜੀਤ ਸਿੰਘ, ਡਾ. ਸਰਬਜੀਤ ਸਿੰਘ ਅਤੇ ਡਾ. ਸੁਖਵਿੰਦਰ ਸੰਘਾ ਵਿਚਾਰ ਚਰਚਾ ਵਿੱਚ ਹਿੱਸਾ ਲੈਣਗੇ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੁਖਦੇਵ ਸਿੰਘ ਸਿਰਸਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੇਂਦਰੀ ਸਭਾ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਆਪਣੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪ੍ਰਸ਼ਾਸਨ ਦਾ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਸਖ਼ਤ ਹਦਾਇਤ ਕਰੇ ਅਤੇ ਇਸ ਨੂੰ ਉਚੇਰੀ ਸਿੱਖਿਆ ਤੱਕ ਸਿੱਖਿਆ ਦਾ ਮਾਧਿਅਮ ਬਣਾਵੇ। ਉਨ੍ਹਾਂ ਨੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ ਤੇ ਪੰਜਾਬੀ ਪਿਆਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਨਫ਼ਰੰਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button