‘138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰੋਜੈਕਟ ਅਗਸਤ ‘ਚ ਹੋਵੇਗਾ ਸ਼ੁਰੂ’
ਸਹਿਕਾਰਤਾ ਮੰਤਰੀ ਵੱਲੋਂ ਮਿਲਕਫੈਡ ਦੇ ਕੰਮਕਾਜ ਦੀ ਕੀਤੀ ਗਈ ਵਿਸਥਾਰ ਵਿੱਚ ਸਮੀਖਿਆ
ਮਿਲਕਫੈਡ ਨੇ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਦੁੱਧ ਉਤਪਾਦਕਾਂ ਤੋਂ ਬੀਤੇ ਵਰੇ ਨਾਲੋਂ 17 ਫੀਸਦੀ ਵੱਧ ਦੁੱਧ ਖਰੀਦਿਆ
ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਡੇਅਰੀਆਂ ਵਿਖੇ 254 ਕਰੋੜ ਰੁਪਏ ਦੀ ਲਾਗਤ ਦੇ ਪ੍ਰੋਜੈਕਟ ਨਿਰਮਾਣ ਅਧੀਨ
ਵੇਰਕਾ ਡੇਅਰੀ ਵਾਈਟਨਰ ਦੇ ਛੋਟੇ ਪੈਕੇਟ ਕੀਤੇ ਲਾਂਚ
ਚੰਡੀਗੜ੍ਹ : ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ ਵਿੱਚ ਖਪਤਕਾਰਾਂ ਦੀ ਸਹੂਲਤ ਲਈ ਮਾਰਕੀਟ ਵਿਚ ਨਵੇਂ ਉਤਪਾਦਾਂ ਦੀ ਸ਼ੁਰੂਆਤ ਕੀਤੀ ਗਈ ਹੈ। ਬੱਸੀ ਪਠਾਣਾ ਵਿਖੇ 138 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਮੈਗਾ ਡੇਅਰੀ ਪ੍ਰਾਜੈਕਟ ਮੁਕੰਮਲ ਹੋਣ ਦੇ ਅੰਤਿਮ ਪੜਾਅ ਉਤੇ ਹੈ ਅਤੇ ਇਹ ਇਸੇ ਸਾਲ ਅਗਸਤ ਮਹੀਨੇ ਸ਼ੁਰੂ ਹੋ ਜਾਵੇਗਾ ਜਿਸ ਨਾਲ ਸੂਬੇ ਵਿੱਚ ਦੁੱਧ ਉਤਪਾਦਨ ਦੇ ਸਹਾਇਕ ਧੰਦੇ ਨਾਲ ਜੁੜੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਅਤੇ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ।
2022 ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀਆਂ ਨੂੰ ਝਟਕਾ! ਕੁਰਸੀ ਦੀ ਸਿਆਸਤ!ਅਨਮੋਲ ਗਗਨ ਮਾਨ ਦੇ ਖੁਲਾਸੇ
ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਮਿਲਕਫੈਡ ਦੇ ਕੰਮਕਾਜ ਦੀ ਵਿਸਥਾਰ ਵਿੱਚ ਕੀਤੀ ਸਮੀਖਿਆ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਦੁੱਧ ਉਤਪਾਦਕਾਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਮੰਦੇ ਦੇ ਇਸ ਦੌਰ ਵਿੱਚ ਵੀ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨੀਕਰਨ ਅਤੇ ਇਹਨਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਡੇਅਰੀਆਂ ਵਿਖੇ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਚੱਲ ਰਹੇ ਹਨ। ਉਨਾਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਜਿੱਥੇ ਲੋਕਾਂ ਨੂੰ ਮਿਆਰੀ ਤੇ ਵਾਜਬ ਕੀਮਤਾਂ ਉਤੇ ਉਤਪਾਦ ਮਿਲਦੇ ਹਨ ਉਥੇ ਕਿਸਾਨੀ ਨੂੰ ਵੱਡਾ ਫਾਇਦਾ ਹੁੰਦਾ ਹੈ।
ਲਓ Congress ‘ਚ ਲੱਗੂ ਅਸਤੀਫਿਆਂ ਦੀ ਝੜੀ! Kejriwal ਦੀ ਫੌਜ ਨੇ ਸਾਂਭਿਆ ਮੌਕਾ! Punjabi News
ਇਸ ਮੌਕੇ ਰੰਧਾਵਾ ਨੇ ਵੇਰਕਾ ਡੇਅਰੀ ਵਾਈਟਨਰ ਦੇ 5 ਗ੍ਰਾਮ, 10 ਗ੍ਰਾਮ ਅਤੇ 20 ਗ੍ਰਾਮ ਪੈਕੇਟ ਵੀ ਲਾਂਚ ਕੀਤੇ ਗਏ। ਮਿਲਕਫੈਡ ਵਲੋਂ ਇਹ ਸਾਰੀਆਂ ਪੈਕਿੰਗਾਂ ਖਪਤਕਾਰਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਮਾਰਕੀਟ ਵਿੱਚ ਉਤਾਰੀਆਂ ਗਈਆਂ। ਉਨਾਂ ਦੱਸਿਆ ਕਿ ਵੇਰਕਾ ਵੱਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੀ ਸੇਵਾ ਹਿੱਤ ਜਲੰਧਰ ਮਿਲਕ ਪਲਾਂਟ ਵਿੱਚ ਉਚ ਕੋਟੀ ਦੇ ਡੇਅਰੀ ਵਾਈਟਨਰ ਦਾ ਉਤਪਾਦਨ ਸ਼ੁਰੂ ਕੀਤਾ ਗਿਆ ਜਿੱਥੇ ਅਤਿ ਆਧੁਨਿਕ ਮਸ਼ੀਨਰੀ ਦੇ ਨਾਲ ਪੰਜਾਬ ਦੇ ਪੌਸ਼ਟਿਕ ਅਤੇ ਸ਼ੁੱਧ ਦੁੱਧ ਤੋਂ ਤਿਆਰ ਕੀਤਾ ਜਾਂਦਾ ਹੈ। ਵੇਰਕਾ ਡੇਅਰੀ ਵਾਈਟਨਰ ਲੰਮੇ ਸਮੇਂ ਤੱਕ ਸਟੋਰ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਅਸਾਨ ਵਰਤੋਂ ਘਰਾਂ, ਹੋਟਲਾਂ ਅਤੇ ਯਾਤਰੂਆਂ ਨੂੰ ਬਹੁਤ ਸਹੂਲਤ ਦੇਵੇਗੀ। ਵੇਰਕਾ ਡੇਅਰੀ ਵਾਈਟਨਰ ਦੀ ਵਰਤੋਂ ਕਿਸੇ ਵੀ ਥਾਂ ਚਾਹ, ਕਾਫੀ, ਦੁੱਧ ਬਣਾਉਣ ਲਈ ਸਿਰਫ ਪਾਣੀ ਮਿਲਾ ਕੇ ਕੀਤੀ ਜਾ ਸਕਦੀ ਹੈ।
🔴LIVE | ਅੱਕੇ ਕਿਸਾਨਾਂ ਦਾ ਵੱਡਾ ਐਲਾਨ! ਅੰਦੋਲਨ ‘ਚ ਨਵਾਂ ਮੋੜ!ਕਸੂਤਾ ਫਸਿਆ ਰਵਨੀਤ ਬਿੱਟੂ !ਕੈਪਟਨ ਨੇ ਸੱਦੀ ਮੀਟਿੰਗ!
ਇਕ ਕਿਲੋ ਵੇਰਕਾ ਡੇਅਰੀ ਵਾਈਟਨਰ ਤੋਂ 10 ਕਿਲੋ ਤਰਲ ਦੁੱਧ ਬਣਾਇਆ ਜਾ ਸਕਦਾ ਹੈ। ਵੇਰਕਾ ਡੇਅਰੀ ਵਾਈਟਨਰ ਵਿੱਚ 20 ਫੀਸਦੀ ਫੈਟ, 18 ਫੀਸਦੀ ਖੰਡ ਅਤੇ 22 ਫੀਸਦੀ ਪ੍ਰੋਟੀਨ ਹੈ । ਇਸਦੇ 5 ਗ੍ਰਾਮ ਸੈਚੇ ਦੀ ਕੀਮਤ 2 ਰੁਪਏ, 10 ਗ੍ਰਾਮ ਦੀ ਕੀਮਤ 4 ਰੁਪਏ ਅਤੇ 20 ਗ੍ਰਾਮ ਦੀ ਕੀਮਤ 8 ਰੁਪਏ ਰੱਖੀ ਗਈ ਹੈ ਜੋ ਕਿ ਆਪਣੇ ਬਾਕੀਆਂ ਨਾਲੋਂ ਬਹੁਤ ਕਿਫਾਇਤੀ ਹੈ। ਵੇਰਕਾ ਡੇਅਰੀ ਵਾਈਟਨਰ ਦੀ ਖਾਸ ਵਿਸ਼ੇਸਤਾ ਇਸ ਦੀ ਉਚ ਘੁਲਣਸ਼ੀਲਤਾ ਹੈ ਜੋ ਕਿ ਚਾਹ, ਦੁੱਧ, ਸੇਕ ਆਦਿ ਪੀਣ ਵਾਲੇ ਪਦਾਰਥ ਨੂੰ ਸੰਘਣਾ ਅਤੇ ਗਾੜਾ ਬਣਾਉਦਾ ਹੈ ਅਤੇ ਪੀਣ ਵਾਲੇ ਪਦਾਰਥਾਂ ਨੂੰ ਦੁੱਧ ਦਾ ਅਸਲੀ ਸਵਾਦ ਅਤੇ ਖੁਸ਼ਬੂ ਦਿੰਦਾ ਹੈ। ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਸ੍ਰੀ ਸੰਘਾ ਨੇ ਦੱਸਿਆ ਕਿ ਵੇਰਕਾ ਡੇਅਰੀ ਵਾਈਟਨਰ 200 ਗ੍ਰਾਮ, 500 ਗ੍ਰਾਮ, 1 ਕਿਲੋ ਅਤੇ 7.50 ਕਿਲੋ ਦੀ ਵਿਕਰੀ ਦੀ ਸਫਲਤਾ ਨੂੰ ਵੇਖਦੇ ਹੋਏ ਅਤੇ ਗ੍ਰਾਹਕਾਂ ਵੱਲੋ 5 ਗ੍ਰਾਮ, 10 ਗ੍ਰਾਮ ਅਤੇ 20 ਗ੍ਰਾਮ ਪੈਕਿੰਗ ਦੀ ਮੰਗ ਨੂੰ ਧਿਆਨ ਵਿੱਖ ਰੱਖਦੇ ਹੋਏ ਮਿਲਕਫੈਡ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।
BJP ਦੇ ਵੱਡੇ ਮੰਤਰੀ ਦੀ ਕਿਸਾਨਾਂ ਨੂੰ ਸਪੋਟ, ਹੱਕ ‘ਚ ਦਿੱਤਾ ਬਿਆਨ, ਖੁਸ਼ ਕਰਤੇ ਕਿਸਾਨ | Punjabi News
ਉਨਾਂ ਇਹ ਵੀ ਦੱਸਿਆ ਕਿ ਵੇਰਕਾ ਨੇ ਪ੍ਰਸਿੱਧ ਹਲਦੀ ਦੁੱਧ ਅਤੇ ਪੀਉ ਦੀਆਂ ਹੋਰ ਕਿਸਮਾਂ ਜਿਵੇ ਕਿ ਇਲਾਇਚੀ, ਬਦਾਮ, ਸਟਰਾਅਬੈਰੀ ਅਤੇ ਬਟਰ-ਸਕਾਚ ਆਦਿ ਨੂੰ ਪੀਪੀ ਬੋਤਲਾਂ ਦੀ ਸਹੂਲਤ ਮੰਦ ਪੈਕਿੰਗ ਵਿੱਚ ਲਾਂਚ ਕੀਤਾ ਗਿਆ ਹੈ ਤਾਂ ਜੋ ਬੋਤਲ ਟੁੱਟਣ ਦਾ ਖਤਰਾ ਨਾ ਰਹੇ। ਅਜੋਕੇ ਸਮਂੇ ਵਿੱਚ ਖਪਤਕਾਰਾਂ ਦੇ ਸਿਹਤਮੰਦ ਖੁਰਾਕ ਵੱਲ ਵੱਧਦੇ ਰੁਝਾਨ ਨੂੰ ਧਿਆਨ ਵਿੱਚ ਰੱਖਦੇ ਹੋਏ, ਵੇਰਕਾ ਨੇ ਹਾਲ ਵਿੱਚ ਹੀ ਅਸਲੀ ਫਰੂਟ ਵਾਲੀਆਂ ਸਟਰਾਅਬੈਰੀ, ਪਿੰਕ ਅਮਰੂਦ, ਲੀਚੀ ਅਤੇ ਮੈਂਗੋ ਆਈਸ ਕਰੀਮ ਲਾਂਚ ਕੀਤੀ। ਇਹ ਸਾਰੇ ਵੇਰਕਾ ਉਤਪਾਦ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ ਤੇ ਉਪਲਬੱਧ ਹਨ।
ਪੰਜਾਬ ਦੇ ਮੁੰਡੇ ਨੇ ਪਾਈਆਂ ਧੁੰਮਾਂ ! ਛੋਟੀ ਉਮਰ ‘ਚ ਕੀਤਾ ਵੱਡਾ ਕੰਮ ! ਪਿੰਡ ਵਾਲਿਆਂ ਨੇ ਪਾਏ ਭੰਗੜੇ !
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਅੱਗੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਿਨੀਕਰਨ ਕਰਕੇ ਮਿਲਕ ਉਤਪਾਦਾਂ ਦੀ ਗੁਣਵੱਤਾ ਵਧਾਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਰਵੋਤਮ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨਾਂ ਗ੍ਰਾਹਕਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਦੇ ਉਪਰਾਲੇ ਕੀਤੇ ਜਾ ਰਹੇ ਹਨ।
ਛੜੇ ਜੇਠ ਨੇ ਚਾੜ੍ਹਿਆ ਚੰਨ,ਸੁੱਤੀ ਪਈ ਭਾਬੀ ਨਾਲ ਕੀਤਾ ਅਜਿਹਾ ਕੰਮ,ਬਣਾ ਲਈ ਸਾਰੀ ਵੀਡੀਓ
ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸਹਿਕਾਰਤਾ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਐਮ.ਡੀ. ਸ੍ਰੀ ਸੰਘਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀਨ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ, ਉਸ ਵੇਲੇ ਵੀ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ (2019-20) ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ। ਇਸ ਔਖੇ ਦੌਰ ਵਿਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਰੇਟ ਬਰਕਰਾਰ ਰੱਖਣ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.