’14 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਸ਼ਹਿਰ ਦੇ ਸਮੁੱਚੇ ਜਲ ਸਪਲਾਈ ਸਿਸਟਮ ਦਾ ਹੋਵੇਗਾ ਨਵੀਨੀਕਰਨ’
ਮੋਹਾਲੀ : ਮੋਹਾਲੀ ਸ਼ਹਿਰ ‘ਚ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਜਲ ਸਪਲਾਈ ਪ੍ਰਬੰਧ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਮਿਆਰੀ ਜਲ ਸਪਲਾਈ ਸਹੂਲਤਾਂ ਮਿਲਣਗੀਆਂ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਦੱਸਿਆ ਕਿ 1390.54 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਜਲ ਸਪਲਾਈ ਪ੍ਰਬੰਧ ਨਾਲ ਜੁੜੇ ਵੱਖ-ਵੱਖ ਕਾਰਜਾਂ ਲਈ ਅਮਲੀ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਚੁਕੀ ਹੈ। ਸਿੱਧੂ ਨੇ ਦੱਸਿਆ ਕਿ ਮੋਹਾਲੀ ਵਾਸੀਆਂ ਨੂੰ ਤੇਜ਼ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਕਰਨ ਲਈ ਸ਼ਹਿਰ ਵਿਚ ਪੰਜ ਥਾਵਾਂ ‘ਤੇ ਬੂਸਟਰ ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਸ਼ਹਿਰ ਵਾਸੀਆਂ ਦੀ ਵੱਧ ਪ੍ਰੈਸ਼ਰ ਨਾਲ ਜਲ ਸਪਲਾਈ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
ਵੱਡੀ ਖ਼ਬਰ-ਸਿੱਖ ਕੌਮ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ‘ਤੇ ਗੁੰਡਾਗਰਦੀ ਨਾਲ ਕਬਜ਼ੇ ਦੀ ਕੋਸ਼ਿਸ਼, ਵੀਡੀਓ ਵਾਇਰਲ
ਇਨ੍ਹਾਂ ਪੰਜ ਥਾਵਾਂ ਵਿਚ ਫ਼ੇਜ਼ 1, ਫ਼ੇਜ਼ 2, ਫ਼ੇਜ਼ 5, ਸੈਕਟਰ 70 (ਮਟੌਰ) ਅਤੇ ਸੈਕਟਰ 72 ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬੂਸਟਰ ਸਟੇਸ਼ਨ ਸਥਾਪਤ ਕਰਨ ਤੋਂ ਇਲਾਵਾ ਸ਼ਹਿਰ ਵਿਚ ਵੱਖ-ਵੱਖ ਥਾਈਂ ਵਾਟਰ ਪਲਾਂਟਾਂ ‘ਤੇ ਲੱਗੇ ਪੁਰਾਣੇ ਪੰਪ ਅਤੇ ਮੋਟਰਾਂ ਵੀ ਲੋੜ ਮੁਤਾਬਕ ਬਦਲ ਦਿਤੇ ਜਾਣਗੇ। ਇਸ ਤੋਂ ਇਲਾਵਾ ਲੋੜ ਮੁਤਾਬਕ ਪਾਣੀ ਦੀਆਂ ਪਾਈਪਾਂ ਵੀ ਬਦਲੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਾਈਪ ਲਾਈਨਾਂ ‘ਚ ਪਾਣੀ ਦੀ ਲੀਕੇਜ਼ ਆਦਿ ਦਾ ਪਤਾ ਲਾਉਣ ਅਤੇ ਉਸ ਨੂੰ ਤੁਰੰਤ ਠੀਕ ਕਰਵਾਉਣ ਲਈ ਆਧੁਨਿਕ ਸਕਾਡਾ ਸਿਸਟਮ ਵੀ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਤਮਾਮ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਦੇ ਦਿਤੀਆਂ ਗਈਆਂ ਹਨ।
ਸਾਰੇ ਪਾਸੇ-ਪਾਸੇ ਹੋਗੀ ਖਹਿਰਾ-ਖਹਿਰਾ, ਇਕੱਲਾ ਹੀ ਸਭ ਨੂੰ ਪਾਈ ਫਿਰਦਾ ਵਾਹਣੀ, ਹੁਣ ਕੱਢਤੀ ਨਵੀਂ ਹੀ ਗੱਲ
ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਕਾਫ਼ੀ ਚਿਰ ਤੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਘਰਾਂ ਅਤੇ ਹੋਰ ਥਾਵਾਂ ‘ਤੇ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਸਪਲਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਲੋੜੀਂਦੇ ਕਦਮ ਚੁੱਕਣ ਲਈ ਆਖਿਆ। ਹਲਕਾ ਵਿਧਾਇਕ ਨੇ ਕਿਹਾ ਕਿ ਜਲ ਸਪਲਾਈ ਸਿਸਟਮ ਦੇ ਨਵੀਨੀਕਰਨ ਨਾਲ ਮੋਹਾਲੀ ਵਾਸੀਆਂ ਨੂੰ ਜ਼ਾਹਰਾ ਤੌਰ ‘ਤੇ ਬਿਹਤਰ ਅਤੇ ਮਿਆਰੀ ਜਲ ਸਪਲਾਈ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਖੇਤਰ ਅਤੇ ਹਰ ਵਰਗ ਦੇ ਲੋਕਾਂ ਪ੍ਰਤੀ ਫ਼ਿਕਰਮੰਦ ਹੈ।
🔴 LIVE 🔴 ਕਾਂਗਰਸ ਹਾਈਕਮਾਨ ਨੇ ਖਿੱਚੀ ਤਿਆਰੀ || ਸਿੱਧੂ ਦੀ ਹੋਵੇਗੀ ਪੰਜਾਬ ‘ਚ ਸਰਦਾਰੀ | Call- 0175-5000156
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ, ਰੁਜ਼ਗਾਰ, ਸਿਖਿਆ ਸਣੇ ਹਰ ਖੇਤਰ ਵਿਚ ਗੁਣਵੱਤਾ ਭਰਪੂਰ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸੂਬੇ ਦੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਲਈ ਹਰ ਖੇਤਰ ਵਿਚ ਤਰੱਕੀ ਦੇ ਦਰਵਾਜ਼ੇ ਖੋਲ੍ਹ ਰਹੀ ਹੈ। ਜਿਥੇ ਨੌਜਵਾਨਾਂ ਨੂੰ ਪਿਛਲੇ ਸਮੇਂ ਦੌਰਾਨ ਭਾਰੀ ਗਿਣਤੀ ਵਿਚ ਨੌਕਰੀਆਂ ਦਿਤੀਆਂ ਗਈਆਂ ਹਨ, ਉਥੇ ਭਾਰੀ ਗਿਣਤੀ ਵਿਚ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਹਨ। ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦਾ ਵੀ ਸਰਗਰਮੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿਚ ਚੌਤਰਫ਼ਾ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਆਰਥਕ ਤੰਗੀ ਦੇ ਬਾਵਜੂਦ ਦੌਰਾਨ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.