PunjabTop News

14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਮੌਕੇ ਨਵੀਂ ਖੇਤਰੀ ਪਾਰਟੀ ਬਣਾਉਣਗੇ MP ਸਰਬਜੀਤ ਸਿੰਘ ਖਾਲਸਾ

ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਬਠਿੰਡਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਉਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਮੌਕੇ ਨਵੀਂ ਖੇਤਰੀ ਪਾਰਟੀ ਬਣਾਉਣਗੇ। ਇਸ ਮੌਕੇ ਤਰਸੇਮ ਸਿੰਘ, ਖਡੂਰ ਸਾਹਿਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਅਤੇ ਪੰਥਕ ਧਿਰਾਂ ਵਲੋਂ ਮਾਘੀ ਦੇ ਤਿਉਹਾਰ ਮੌਕੇ ਬਣਾਈ ਦਾ ਰਹੀ ਨਵੀਂ ਖੇਤਰੀ ਪਾਰਟੀ ਵਿਚ ਦੂਜੀਆਂ ਪਾਰਟੀਆਂ ਦੇ ਸਾਫ-ਸੁਥਰੇ ਚੰਗੇ ਕਿਰਦਾਰ ਵਾਲੇ ਆਗੂਆਂ ਦੀ ਸ਼ਮੂਲੀਅਤ ਲਈ ਦਰਵਾਜ਼ੇ ਖੁੱਲ੍ਹੇ ਰਹਿਣਗੇ, ਜਦਕਿ ਪਹਿਲ ਨੌਜਵਾਨ ਵਰਗ ਨੂੰ ਦਿੱਤੀ ਜਾਵੇਗੀ। ਇਹ ਖੁਲਾਸਾ ਉਨ੍ਹਾਂ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਨਾਲ ਮੌਜੂਦ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਲੋਕਾਂ ਨੂੰ 14 ਜਨਵਰੀ ਨੂੰ ਮਾਘੀ ਦੇ ਤਿਉਹਾਰ ਮੌਕੇ ਸ੍ਰੀ ਮੁਕਤਸਰ ਸਾਹਿਬ ਪੁੱਜਣ ਦਾ ਸੱਦਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button