Press ReleasePunjabTop News

14 ਦਸੰਬਰ ਨੂੰ ਸਥਾਪਨਾ ਦਿਵਸ ਸਮੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ : ਡਾ. ਚੀਮਾ

ਸ਼੍ਰੀ ਅਖੰਡ ਪਾਠ ਸਾਹਿਬ ਆਰੰਭ, 14 ਦਸੰਬਰ ਨੂੰ ਭੋਗ ਪੈਣਗੇ।

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਪਾਰਟੀ ਦੀ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ, ਸ਼੍ਰੀ ਅਕਾਲ ਤਖਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ।

Punjab ਸਰਕਾਰ ਦਾ ਵੱਡਾ ਤੋਹਫ਼ਾ, ਸੌਗਾਤਾਂ ਦੀ ਲਗਾਈ ਝੜੀ, ਨੌਜਵਾਨਾਂ ਲਈ ਖੁਸ਼ਖ਼ਬਰੀ | D5 Channel Punjabi

ਜਿਨ੍ਹਾਂ ਦੇ ਭੋਗ 14 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਪੈਣਗੇ । ਇਸ ਉਪਰੰਤ 11 ਵਜੇ ਤੱਕ ਕੀਰਤਨ ਅਤੇ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਡਾ. ਚੀਮਾ ਨੇ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸ਼ਾਮਲ ਹੋਣਗੇ। ਉਹਨਾਂ ਸਾਰਿਆਂ ਨੂੰ ਇਸ ਮੌਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button