ਫਰੀਦਕੋਟ-ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿਲੋਂ ਨੂੰ ਨੂੰ 2 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੇ ਫਰੀਦਕੋਟ ਅਦਾਲਤ ਵਿਚ ਕੀਤਾ ਪੇਸ਼ ਕੀਤਾ ਗਿਆ, ਜਿੱਥੋਂ ਫ਼ਰੀਦਕੋਟ ਅਦਾਲਤ ਵਲੋਂ ਸਾਬਕਾ ਵਿਧਾਇਕ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ।
ਪਹਿਲੀ ਪੇਸ਼ੀ ਦੌਰਾਨ ਵਿਜੀਲੈਂਸ ਵਿਭਾਗ ਨੇ ਕਿੱਕੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ , ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਜਿਲੈਂਸ ਨੂੰ 5 ਦਿਨ ਦੀ ਰਿਮਾਂਡ ਦਿੱਤੀ ਸੀ। ਇਸ ਰਿਮਾਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਮੁੜ ਤੋਂ ਵਿਜੀਲੈਂਸ ਵਿਭਾਗ ਦੀ ਟੀਮ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 2 ਹੋਰ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ। ਹੁਣ ਇਸ ਰਿਮਾਂਡ ਦੇ ਖ਼ਤਮ ਹੋਣ ਤੋਂ ਬਾਅਦ ਹੁਣ ਕਿੱਕੀ ਢਿਲੋਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਅਦਾਲਤ ਚ ਪੇਸ਼ੀ ਦੌਰਾਨ ਲੈ ਜਾਂਦੇ ਸਮੇਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਮੁੜ ਤੋਂ ਦੁਹਰਾਇਆ ਕਿ ਉਹਨਾਂ ਕਾਨੂੰਨ ਤੇ ਪੂਰਾ ਭਰੋਸਾ ਹੈ ਅਤੇ ਉਹਨਾਂ ਨੂੰ ਜਰੂਰ ਇਨਸਾਫ ਮਿਲੇਗਾ। ਉੱਧਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਵਕੀਲ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਸਾਹਮਣੇ ਕੁਸਲਦੀਪ ਸਿੰਘ ਕਿੱਕੀ ਢਿੱਲੋ 11 ਵਾਰ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਜਾਂਚ ਚ ਪੂਰਾ ਸਹਿਯੋਗ ਦਿੱਤਾ ਹੈ। ਜਦੋਂ ਵੀ ਵਿਜੀਲੈਂਸ ਨੇ ਉਹਨਾਂ ਨੂੰ ਪੁਛਗਿੱਛ ਲਈ ਬੁਲਾਇਆ ਤਾਂ ਉਨ੍ਹਾ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.