Press ReleaseBreaking NewsD5 specialNewsPunjab

14 ਫਰਵਰੀ ਨੂੰ ਪੰਜਾਬ ਸਰਕਾਰ ਵਲੋਂ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ 

ਚੰਡੀਗੜ੍ਹ :ਪੰਜਾਬ ਸਰਕਾਰ ਵਲੋਂ 14 ਫਰਵਰੀ, 2021 ਨੂੰ ਉਹਨਾਂ ਜ਼ਿਲ੍ਹਿਆਂ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਹਨਾਂ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਆਮ ਚੋਣਾਂ ਅਤੇ ਨਗਰ ਨਿਗਮ / ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਥੇ 14.2.2021 (ਐਤਵਾਰ) ਨੂੰ ਨਗਰ ਨਿਗਮ, ਨਗਰ ਕੌਂਸਲਾਂ ਨਗਰ, ਪੰਚਾਇਤਾਂ ਅਤੇ ਜ਼ਿਮਨੀ ਚੋਣਾਂ ਹੋਣੀਆਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button