Punjab

15 ਅਗਸਤ ਤੋਂ ਸ਼ੁਰੂ ਹੋਣਗੇ 75 ਮੁਹੱਲਾ ਕਲੀਨਿਕ

 

 ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ। ਮੁੱਢਲੇ ਤੌਰ ‘ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਜਿਸ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ।
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉੱਤੇ ਦਿੱਲੀ ਦੀ ਤਰਜ ਉੱਤੇ ਮੁਹੱਲਾ ਕਲੀਨਕ ਬਣਾਏ ਜਾਣਗੇ। ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਹਰ ਇਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ। ਹੁਣ ਮਾਨ ਸਰਕਾਰ ਪੰਜਾਬ 15 ਅਗਸਤ ਤੋਂ 75 ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵਿੱਚ ਜਿਹੜੇ ਸੇਵਾ ਕੇਂਦਰ ਬੰਦ ਹੋਏ ਸਨ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਦਾ ਰੂਪ ਦਿੱਤਾ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button