religion

156 ਮੈਂਬਰਾਂ ਵਿੱਚੋਂ ਸਿਰਫ਼ 30 ਮੈਂਬਰ ਹੀ ਬੀਬੀ ਜਗੀਰ ਕੌਰ ਨਾਲ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਇਸ ਵਾਰ ਐਸ.ਜੀ.ਪੀ.ਸੀ. ਚੋਣ ਕਮਿਸ਼ਨ ਦੇ ਚੇਅਰਮੈਨ ਨੂੰ ਲਿਫ਼ਾਫ਼ੇ ਵਿੱਚੋਂ ਬਾਹਰ ਨਹੀਂ ਆਉਣਾ ਚਾਹੀਦਾ, ਸਗੋਂ ਮੈਂਬਰਾਂ ਨੂੰ ਚੋਣ ਲੜਨ ਲਈ ਸੱਦਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਚੋਣ ਲੜਨ ਲਈ ਵੀ ਤਿਆਰ ਹਨ। ਉਨ੍ਹਾਂ ‘ਲਿਫਾਫਾ’ ਕਲਚਰ ਨੂੰ ਰੋਕਣ ਦੀ ਮੰਗ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਅਗਲੇ ਕਦਮ ਦੀ ਉਡੀਕ ਕੀਤੀ ਜਾਵੇਗੀ। ਦੇਖਣਾ ਇਹ ਹੋਵੇਗਾ ਕਿ ਬੀਬੀ ਜਗੀਰ ਕੌਰ ਕੀ ਅਗਲਾ ਕਦਮ ਚੁੱਕਦੀ ਹੈ ਅਤੇ ਉਸ ਅਨੁਸਾਰ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ। ਇੱਕ ਆਗੂ ਨੇ ਸੰਪਰਕ ਕਰਨ ‘ਤੇ ਕਿਹਾ ਕਿ ਉਹ 4 ਨਵੰਬਰ ਤੱਕ ਉਡੀਕ ਕਰਨਗੇ ਅਤੇ ਉਸ ਤੋਂ ਬਾਅਦ ਸਥਿਤੀ ਦਾ ਵਿਸ਼ਲੇਸ਼ਣ ਕਰਨਗੇ। ਉਨ੍ਹਾਂ ਦੱਸਿਆ ਕਿ 156 ਮੈਂਬਰਾਂ ਵਿੱਚੋਂ ਸਿਰਫ਼ 30 ਮੈਂਬਰ ਹੀ ਬੀਬੀ ਜਗੀਰ ਕੌਰ ਨਾਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button