Breaking NewsD5 specialNewsPunjabTop News

16ਵੀਂ ਪੰਜਾਬ ਵਿਧਾਨ ਸਭਾ ਦਾ ਪਹਿਲਾ ਇਜਲਾਸ ਅੱਜ, ਨਵੇਂ ਵਿਧਾਇਕ ਚੁੱਕਣਗੇ ਸਹੁੰ

ਚੰਡੀਗੜ੍ਹ : ਬੀਤੇ ਕੱਲ੍ਹ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਵੇਗ I 3 ਦਿਨ ਚੱਲਣ ਵਾਲੇ ਇਸ ਸੈਸ਼ਨ ਦੇ ਅੱਜ ਪਹਿਲੇ ਦਿਨ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ I ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਹਲਚਲ ਸ਼ੁਰੂ ਹੋ ਗਈ ਹੈI ਵਿਧਾਨ ਸਭਾ ਵੱਲੋਂ ਇਜਲਾਸ ਸਬੰਧੀ ਨਿਰਧਾਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 17 ਮਾਰਚ ਨੂੰ 16ਵੀਂ ਵਿਧਾਨ ਸਭਾ ਦੇ ਇਜਲਾਸ ਦਾ ਪਹਿਲਾ ਦਿਨ ਹੋਵੇਗਾ।

Khabran da sira :CM ਭਗਵੰਤ ਮਾਨ ਦਾ ਐਕਸ਼ਨ, ਸੱਦੇ ਵਿਧਾਇਕ, ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਛੁੱਟੀ, ਅਕਾਲੀ ਦਲ ‘ਚ ਬਗਾਵਤ

ਸੈਸ਼ਨ ਦੇ ਪਹਿਲੇ ਦਿਨ ਸਦਨ 11 ਵਜੇ ਸ਼ੁਰੂ ਹੋਵੇਗਾ ਅਤੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ, ਜਦੋਂ ਕਿ 18, 19 ਅਤੇ 20 ਮਾਰਚ ਨੂੰ ਛੁੱਟੀ ਹੋਣ ਕਾਰਨ ਕੋਈ ਬੈਠਕ ਨਹੀਂ ਹੋਵੇਗੀ। 21 ਮਾਰਚ ਨੂੰ ਸਵੇਰੇ 11 ਵਜੇ ਦੀ ਬੈਠਕ ਦੌਰਾਨ ਵਿਧਾਇਕਾਂ ਵੱਲੋਂ ਸਪੀਕਰ ਦੀ ਚੋਣ ਕੀਤੀ ਜਾਵੇਗੀ ਅਤੇ 12 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਵੇਗਾ। 22 ਮਾਰਚ ਦੀ ਬੈਠਕ ਵਿਚ ਸ਼ਰਧਾਂਜਲੀਆਂ ਹੋਣਗੀਆਂ ਅਤੇ ਉਸ ਤੋਂ ਬਾਅਦ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਮਤੇ ’ਤੇ ਸਦਨ ਵਿਚ ਚਰਚਾ ਹੋਵੇਗੀ। ਨਾਲ ਹੀ ਸਰਕਾਰ ਵੱਲੋਂ ਬਜਟ ਅਨੁਮਾਨ ਅਤੇ ਵੋਟ-ਆਨ-ਅਕਾਊਂਟ ਵੀ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button