Breaking NewsD5 specialNewsPunjabTop News

ਮੂਸੇਵਾਲਾ ਕਤਲ: ਪੁਲਿਸ ਮੁਕਾਬਲੇ ਵਿਚ ਇਕ ਸ਼ਾਰਪ ਸ਼ੂਟਰ ਦੀ ਮੌਤ: ਸੂਤਰ, ਗੋਲੀਬਾਰੀ ਜਾਰੀ

ਮੂਸੇਵਾਲਾ ਕਤਲ: ਪੁਲਿਸ ਮੁਕਾਬਲੇ ਵਿਚ ਇਕ ਸ਼ਾਰਪ ਸ਼ੂਟਰ ਦੀ ਮੌਤ: ਸੂਤਰ, ਗੋਲੀਬਾਰੀ ਜਾਰੀ

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਦੇ ਐਨਕਾਊਂਟਰ ਦੀ ਖਬਰ ਹੈ।ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿੱਚ ਜਗਰੂਪ ਰੂਪਾ ਮਾਰਿਆ ਗਿਆ ਹੈ ਅਤੇ ਮੰਨੂ ਕੁੱਸਾ ਲਗਾਤਾਰ ਏ.ਕੇ.-47 ਨਾਲ ਗੋਲੀਬਾਰੀ ਕਰ ਰਿਹਾ ਹੈ। ਇਸ ਮੁਕਾਬਲੇ ‘ਚ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।ਸੂਤਰਾਂ ਮੁਤਾਬਕ ਪੁਲਿਸ ਨੇ ਦੋਵਾਂ ਨੂੰ ਘੇਰਿਆ ਹੋਇਆ ਹੈ ਤੇ ਫਾਇਰਿੰਗ ਜਾਰੀ ਹੈ।

Amritsar Live : Sidhu Moosewala ਦੇ ਕਾਤਲਾਂ ਦਾ Police ਨੇ ਕਰਤਾ Encounter | D5 Channel Punjabi

ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਸੀ ਪਰ ਉਨ੍ਹਾਂ ਨੇ ਗੋਲੀ ਚਲਾ ਦਿੱਤੀ।ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਮੁਕਾਬਲਾ ਹੋ ਰਿਹਾ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ। ਪਿੰਡ ਦੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਆਖਿਆ ਜਾ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਦੀ ਕਸਬਾ ਸਮਾਲਸਰ ਵਿੱਚ ਇਕ ਸ਼ੱਕੀ ਤਸਵੀਰ ਸਾਹਮਣੇ ਆਈ ਸੀ।ਦੋਵਾਂ ਦੀ ਤਸਵੀਰ ਸਾਹਮਣੇ ਆਉਣ ਮਗਰੋਂ ਪੁਲਿਸ ਨੇ ਕਸਬੇ ਤੋਂ ਇਲਾਵਾ ਮੋਗਾ, ਲੁਧਿਆਣਾ, ਤਰਨਤਾਰਨ, ਅੰਮ੍ਰਿਤਸਰ ਸਮੇਤ ਦੋ ਹੋਰ ਜ਼ਿਲ੍ਹਿਆਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਸੀ।

Bandi Singh Rehai : Parilament ਬਾਹਰ Sukhbir Badal ਨੇ ਘੇਰਲਿਆ Amit Shah | D5 Channel Punjabi

ਪੁਲਿਸ ਨੂੰ ਸ਼ੱਕ ਹੈ ਕਿ ਪੰਜਾਬ ਦੇ ਇਹ ਦੋਵੇਂ ਸ਼ੂਟਰ ਉਪਰੋਕਤ ਜ਼ਿਲ੍ਹਿਆਂ ਵਿੱਚ ਹੀ ਲੁਕੇ ਹੋਏ ਹਨ। ਇਸ ਦੀ ਪੁਸ਼ਟੀ ਹਰਿਆਣਾ ਦੇ ਸ਼ੂਟਰ ਪ੍ਰਿਆਵਰਤ ਫੌਜੀ ਸਮੇਤ ਅੰਕਿਤ ਸੇਰਸਾ ਵੱਲੋਂ ਵੀ ਕੀਤੀ ਗਈ ਦੱਸੀ ਜਾਂਦੀ ਹੈ। ਇਸ ਪਿੱਛੋਂ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਦੋਵਾਂ ਨੂੰ ਘੇਰ ਲਿਆ ਹੈ। ਮੁਕਾਬਲਾ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button