ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਸ ਦੀ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਬੀਤੇ ਦਿਨ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਇਸ ਸਬੰਧ ਵਿਚ ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੱਜ ਅੰਤਿਮ ਸਸਕਾਰ ਨਹੀਂ ਹੋ ਸਕਦਾ, ਕਿਉਂਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਆਉਣ-ਜਾਣ ਲਈ ਵੀ ਸਮਾਂ ਲੱਗੇਗਾ। ਇਸ ਕਾਰਨ ਤਾਰੀਕ ਵਿਚ ਬਦਲਾਅ ਕਰਦੇ ਹੋਏ 17 ਨਵੰਬਰ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਲੀਗਲ ਪੈਨਲ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਜ਼ਮਾਨਤ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਵਿੱਚ ਵਧੇਰੇ ਸਮਾਂ ਲੱਗਣ ਦੀ ਉਮੀਦ ਹੈ। ਇਸ ਕਾਰਨ ਉਨ੍ਹਾਂ ਦਾ 14 ਨਵੰਬਰ ਨੂੰ ਆਪਣੀ ਦਾਦੀ ਦੇ ਸਸਕਾਰ ਵਿਚ ਸ਼ਾਮਲ ਹੋਣਾ ਮੁਮਕਿਨ ਨਹੀਂ ਸੀ, ਜਿਸ ਦੇ ਮੱਦੇਨਜ਼ਰ ਹੁਣ ਸਸਕਾਰ ਦੀ ਤਰੀਕ ਬਦਲ ਕੇ 17 ਨਵੰਬਰ ਕਰ ਦਿੱਤੀ ਗਈ ਹੈ। 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਸਬੰਧ ਵਿਚ ‘ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਲਈ ਘੱਟੋ-ਘੱਟ 4 ਦਿਨ ਦੀ ਪੈਰੋਲ ਦੀ ਮੰਗ ਕੀਤੀ ਸੀ ਪਰ ਮਹਿਜ਼ 1 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਰਿਵਿਊ ਪਟਿਸ਼ਨ ਦਾਖ਼ਲ ਕੀਤੀ ਗਈ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




