NationalTop News

17 ਸਾਲਾ ਵਿਦਿਆਰਥਣ ਨੇ ਸਕੂਲ ਦੇ ਟਾਇਲਟ `ਚ ਬੱਚੇ ਨੂੰ ਦਿੱਤਾ ਜਨਮ


ਮੱਧ ਪ੍ਰਦੇਸ਼ ਦੇ ਧਾਰ ਜਿਲਾ ‘ਚ ਨਿੱਜੀ ਸਕੂਲ ਦੇ ਟਾਇਲਟ ‘ਚ ਜਮਾਤ 10ਵੀਂ ਦੀ ਬੋਰਡ ਪ੍ਰੀਖਿਆ ਦੇ ਰਹੀ 17 ਸਾਲ ਦੀ ਇਕ ਲੜਕੀ ਨੇ ਸਮੇਂ ਤੋਂ ਪਹਿਲਾਂ ਬੱਚੇ ਨੂੰ ਜਨਮ  ਦਿੱਤਾ ।

ਮਿਲੀ ਜਾਣਕਾਰੀ ਮੁਤਾਬਕ ਉਕਤ ਘਟਨਾ ਪੀਥਮਪੁਰ ਸ਼ਹਿਰ ਦੇ ਇਕ ਨਿੱਜੀ ਸਕੂਲ ‘ਚ ਵਾਪਰੀ ਜਦੋਂ ਵਿਦਿਆਰਥਣ ਮੰਗਲਵਾਰ ਨੂੰ ਗਣਿਤ ਵਿਸ਼ੇ ਦੀ ਪ੍ਰੀਖਿਆ ਦੇ ਰਹੀ ਸੀ । ਪ੍ਰੀਖਿਆ ਦੌਰਾਨ ਲੜਕੀ ਨੇ ਪੇਟ ‘ਚ ਤੇਜ਼ ਦਰਦ ਦੀ ਸਿ਼ਕਾਇਤ ਕੀਤੀ ਅਤੇ ਟਾਇਲਟ ਜਾਣ ਦੀ ਇਜਾਜ਼ਤ ਮੰਗੀ । ਜਦੋਂ ਉਹ ਕਾਫ਼ੀ ਦੇਰ ਤੱਕ ਜਮਾਤ ‘ਚ ਵਾਪਸ ਨਹੀਂ ਆਈ ਤਾਂ ਪ੍ਰੀਖਿਆਰਥੀਆਂ ਨੇ ਟਾਇਲਟ ‘ਚ ਦੇਖਿਆ ਜਿੱਥੇ ਉਨ੍ਹਾਂ ਨੂੰ ਨਵਜੰਮੇ ਬੱਚੇ (Newborn babies) ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ ।

ਔਰਤ ਕਰਮਚਾਰਨਾਂ ਮੌਕੇ ‘ਤੇ ਪਹੁੰਚੀਆਂ ਅਤੇ ਲੜਕੀ ਤੇ ਬੱਚੇ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਸਿਹਤ ਕੇਂਦਰ ਲਿਆਂਦਾ ਗਿਆ । ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਲੜਕੀ ਨੂੰ 34 ਹਫ਼ਤੇ (8 ਮਹੀਨੇ) ਦਾ ਗਰਭ ਸੀ ਅਤੇ ਬੱਚੇ ਦਾ ਜਨਮ ਸਮੇਂ ਤੋਂ ਪਹਿਲਾਂ ਹੋ ਗਿਆ । ਲੜਕੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ‘ਚ ਕਿਹਾ ਕਿ ਉਹ ਇਕ ਡਾਂਸ ਪ੍ਰੋਗਰਾਮ ‘ਚ ਹਿੱਸਾ ਲੈਣ ਦੌਰਾਨ ਇਕ ਲੜਕੇ ਨੂੰ ਮਿਲੀ ਸੀ ਅਤੇ ਉਸ ਨੇ ਉਸ ਨਾਲ ਜਬਰ-ਜਨਾਹ (Rape) ਕੀਤਾ ਸੀ, ਜਿਸ ਕਾਰਨ ਉਹ ਗਰਭਵਤੀ ਹੋ ਗਈ ਸੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button