Breaking NewsD5 specialNewsPress ReleasePunjabPunjab OfficialsTop News

18 ਤੋਂ 45 ਸਾਲ ਉਮਰ ਵਰਗ ਲਈ 30 ਲੱਖ ਕੋਵੀਸ਼ੀਲਡ ਖ਼ੁਰਾਕਾਂ ਦੇ ਆਰਡਰ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫੰਡ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਸੀਰੌਮ ਇੰਸਟੀਚਿਊਟ ਆਫ ਇੰਡੀਆ ਨੂੰ ਤੁਰੰਤ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਜਾਵੇ, ਤਾਂ ਜੋ ਜਲਦ ਤੋਂ ਜਲਦ ਇਸ ਦੀ ਸਪਲਾਈ ਸ਼ੁਰੂ ਹੋ ਸਕੇ। ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਸੂਚਨਾ ਅਨੁਸਾਰ 18-45 ਸਾਲ ਉਮਰ ਵਰਗ ਲਈ ਟੀਕਿਆਂ ਦੀ ਡਲਿਵਰੀ15 ਮਈ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ।

ਲਾਕਡਾਊਨ ‘ਚ ਕਿਸਾਨਾਂ ਨੇ ਕਰਤਾ ਵੱਡਾ ਕੰਮ ! ਸਰਕਾਰਾਂ ਦੀ ਉੱਡੀ ਨੀਂਦ ! ਕੀਤਾ ਵੱਡਾ ਐਲਾਨ !

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਗਰੀਬਾਂ ਦੇ ਮੁਫ਼ਤ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀ. ਐੱਸ. ਆਰ. ਫੰਡਾਂ ਦੀ ਵੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਈ. ਐੱਸ. ਆਈ. ਸੀ. ਨੂੰ ਯੋਜਨਾ ਵਿਚ ਕਵਰ ਕੀਤੇ ਗਏ ਉਦਯੋਗਿਕ ਵਰਕਰਜ਼ ਅਤੇ ਉਸਾਰੀ ਵਰਕਰਾਂ ਲਈ ਉਸਾਰੀ ਵਰਕਰਜ਼ ਭਲਾਈ ਬੋਰਡ ਨੂੰ ਟੀਕਾਕਰਨ ਦਾ ਸਮਰਥਨ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪ੍ਰੈਲ ਤੱਕ ਆਪਣੀ ਪਹਿਲੀ ਰਿਪੋਰਟ ਵਿਚ 18-45 ਸਾਲ ਉਮਰ ਵਰਗ (ਵਧੇਰੇ ਜ਼ੋਖਮ ਵਾਲੇ ਖੇਤਰਾਂ ਵਿਚ ਸੰਵੇਦਨਸ਼ੀਲ ਵਰਗਾਂ- ਉੱਚ ਫੈਲਾਅ ਅਤੇ ਮੌਤ ਦਰ ਆਦਿ ਸਮੇਤ ਉਸਾਰੀ ਵਰਕਜ਼ ਅਤੇ ਉਦਯੋਗਿਕ ਕਾਮੇ) ਨੂੰ ਟੀਕਾਕਰਨ ਲਈ ਤਰਜ਼ੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ।

ਰਾਜਪਾਲ ਦੀ ਕਿਸਾਨਾਂ ਨੂੰ ਸਪੋਟ,ਸਰਕਾਰ ਨੇ ਮੰਨੀ ਆਪਣੀ ਗਲਤੀ,ਬਣ ਸਕਦੀ ਹੈ ਗੱਲ!

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 18-45 ਉਮਰ ਵਰਗ ਦੀ ਟੀਕਾਕਰਨ ਰਣਨੀਤੀ ਨੂੰ ਅਮਲ ਵਿਚ ਲਿਆਉਂਦਿਆਂ ਸੂਬਾ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਲਮੀ ਭਾਈਚਾਰੇ ਲਈ ਉਪਲੱਬਧ 162 ਰੁਪਏ ਪ੍ਰਤੀ ਖੁਰਾਕ ਦੀ ਘੱਟ ਕੀਮਤ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਨੂੰ ਆਗਿਆ ਦੇਣ ਵਾਸਤੇ ਸਰਕਾਰ ਸਿੱਧੇ ਤੌਰ ’ਤੇ ਐਸਟ੍ਰਾਜੈਨੇਕਾ (ਭਾਰਤ) ਤਕ ਪਹੁੰਚ ਕਰਨ ’ਤੇ ਵਿਚਾਰ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button