PunjabTop News

18 DSPs ਨੂੰ ਪਦਉਨਤ ਕਰ ਕੇ ਬਣਾਇਆ ਗਿਆ SP

ਪੰਜਾਬ ਪੁਲਸ ਦੇ 18 DSPs ਨੂੰ ਪਦਉਨਤ ਕਰ ਕੇ SP ਬਣਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇਨ੍ਹਾਂ ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦਿਆਂ ਲਿਖਿਆ, “ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP ਬਣੇ 18 ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿੱਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Check Also
Close
Back to top button