Press ReleasePunjabTop News

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ 

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਥੇ ਇਹ ਦਸਣਯੋਗ ਹੈ ਕਿ   ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button