ਚੰਡੀਗੜ੍ਹ : ਰਾਮ ਰਹੀਮ ਦੇ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ, ਸਿਆਸੀ ਆਗੂਆਂ ਵੱਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਮ ਰਹੀਮ ਦੀ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਤਲਵਾਰ ਨਾਲ ਕੇਕ ਕਟਦੇ ਹੋਏ ਵੀਡਿਓ ਨੂੰ ਲੈ ਕੇ ਤੰਜ ਕੱਸਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ “ਕੀ ਧਾਰਮਿਕ ਭਾਵਨਾਵਾਂ ਭੜਕਾ ਕੇ ਦੇਸ਼ ਵਿਚ ਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਵਿਚ ਕੋਈ ਕਸਰ ਬਾਕੀ ਹੈ ਜੋ ਬਲਾਤਕਾਰੀ ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਪੂਰੀ ਕਰਨ ਦੀ ਸਾਜ਼ਿਸ਼ ਰਚੀ ਹੈ? 1980 ਵਿਆਂ ਵਿੱਚ ਇੰਦਰਾ ਗਾਂਧੀ ਨੇ ਦੇਸ਼ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਹਟਾਉਣ ਲਈ ਪੰਜਾਬ ਤੇ ਦੇਸ਼ ਨੂੰ ਲਹੂ ਲੁਹਾਣ ਕੀਤਾ ਸੀ।
Ashish Mishra ਦੀ ਜ਼ਮਾਨਤ ਤੋਂ ਬਾਅਦ ਕਿਸਾਨ ਹੋਏ ਤੱਤੇ, ਕਰ ਲਈ ਵੱਡੇ ਐਕਸ਼ਨ ਦੀ ਤਿਆਰੀ | D5 Channel Punjabi
ਇੰਦਰਾ ਦੀ ਇਸ ਸਿੱਖ ਵਿਰੋਧੀ ਤੇ ਦੇਸ਼ ਲਈ ਘਾਤਕ ਸਾਜ਼ਿਸ਼ ਦਾ ਖੁਲਾਸਾ ਖ਼ੁਦ ਭਾਜਪਾ ਆਗੂ ਹੀ ਖੁਲਾਸਾ ਕਰਦੇ ਰਹੇ ਹਨ। ਅੱਜ ਸਿੱਖਾਂ ਸਮੇਤ ਸਮੂਹ ਦੇਸ਼ ਵਾਸੀ ਫਿਰ ਇਹ ਸੋਚਣ ਤੇ ਮਜਬੂਰ ਹਨ ਕਿ ਭਾਜਪਾ ਦੇ ਮੌਜੂਦਾ ਸਾਸ਼ਕ ਭੀ ਇੰਦਰਾ ਗਾਂਧੀ ਵਾਲੇ ਫਿਰਕੂ ਰਾਹ ਤੇ ਚਲ ਰਹੇ ਹਨ। ਮੇਰੀ ਹਰ ਸਹੀ ਸੋਚ ਵਾਲੇ ਦੇਸ਼ ਵਾਸੀ ਨੂੰ ਅਪੀਲ ਹੈ ਕਿ ਉਹ ਦੇਸ਼ ਵਾਸੀਆਂ ਨੂੰ ਇਸ ਸਾਜ਼ਿਸ਼ ਵਿਰੁੱਧ ਸੁਚੇਤ ਕਰਕੇ ਦੇਸ਼ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਮੁੜ ਲਾਂਬੂ ਲਾਉਣ ਦੀ ਸਿਆਸੀ ਮੌਕਾ ਪ੍ਰਸਤੀ ਵਾਲੀ ਇਸ ਸਾਜ਼ਿਸ਼ ਨੂੰ ਫੇਲ ਕਰਨ ਲਈ ਅੱਜ ਹੀ ਅੱਗੇ ਆਏ। ਕੱਲ੍ਹ ਤੱਕ ਬਹੁਤ ਦੇਰ ਹੋ ਜਾਏਗੀ। ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਿਸ਼ਵਾਸ ਦੁਆਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਮਹਾਨ ਗੁਰੂ ਸਾਹਿਬਾਨ ਦੇ ਪੂਰਨਿਆਂ ਤੇ ਚਲਦੇ ਹੋਇਆ ਪੰਜਾਬ ਤੇ ਮੁਲਕ ਅੰਦਰ ਅਮਨ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਵਿਚ ਮੋਹਰੀ ਰੋਲ ਨਿਭਾਉਂਦਾ ਰਹੇਗਾ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.