1984 ਸਿੱਖ ਕਤਲੇਆਮ ਦੇ ਮਾਮਲੇ ਚ ਕਾਂਗਰਸ ਦੇ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤਹਿ
ਕਾਂਗਰਸ ਨੇਤਾ ਜਗਦੀਸ਼ ਟਾਈਟਲਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਸਿੱਖਾਂ ਦੇ ਕਤਲ ਦੇ ਦੋਸ਼ ‘ਚ ਮੁਕੱਦਮੇ ਦਾ ਸਾਹਮਣਾ ਕਰਨਗੇ। ਰਾਉਸ ਐਵੇਨਿਊ ਕੋਰਟ ਨੇ ਟਾਈਟਲਰ ਦੇ ਖਿਲਾਫ ਆਈਪੀਸੀ 302 (ਕਤਲ), 147 (ਦੰਗੇਬਾਜ਼ੀ), 109 (ਅਪਰਾਧ ਲਈ ਉਕਸਾਉਣਾ) ਅਤੇ ਹੋਰ ਧਾਰਾਵਾਂ ਦੇ ਤਹਿਤ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ, ਜਾਣਕਾਰੀ ਲਈ ਦੱਸ ਦੇਈਏ ਕਿ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ। ਇਹ ਮਾਮਲਾ ਪੁਲਬੰਗਸ਼ ਇਲਾਕੇ ਵਿੱਚ ਤਿੰਨ ਸਿੱਖਾਂ ਦੇ ਕਤਲ ਅਤੇ ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਟਾਈਟਲਰ ਨੇ ਦੰਗਾਕਾਰੀਆਂ ਨੂੰ ਗੁਰਦੁਆਰਾ ਸਾਹਿਬ ਨੇੜੇ ਹਿੰਸਾ ਲਈ ਉਕਸਾਉਣ ਦੇ ਦੋਸ਼ਾਂ ਨਾਲ ਸਬੰਧਤ ਹੈ। ਇਸੇ ਭੀੜ ਨੇ ਤਿੰਨਾਂ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਅੱਗ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਭੀੜ ਨੇ ਗੁਰਦੁਆਰਾ ਸਾਹਿਬ ਨੂੰ ਵੀ ਅੱਗ ਲਾ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.