Breaking NewsIndiaNews

1984 ਸਿੱਖ ਨਸਲਕੁਸ਼ੀ ਮਾਮਲੇ ‘ਚ ਕੋਰਟ ਸੁਣਾ ਸਕਦੀ ਹੈ ਦੋਸ਼ੀਆਂ ਨੂੰ ਸਜ਼ਾ

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਅੱਜ ਦੋ ਵਿਅਕਤੀਆਂ ਨੂੰ ਸਜ਼ਾ ਦਾ ਐਲਾਨ ਕਰ ਸਕਦੀ ਹੈ ।ਕੋਰਟ ਨੇ 15 ਨਵੰਬਰ ਨੂੰ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਨੂੰ ਦੋਸ਼ੀ ਕਰਾਰ ਦੇ ਦਿੱੱਤਾ ਸੀ ਪਰ ਸਜ਼ਾ ਦਾ ਐਲਾਨ ਨਹੀਂ ਕੀਤਾ ਸੀ। ਪਹਿਲੀ ਨਵੰਬਰ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਦੋ ਸਿੱਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦਾ ਕਤਲ ਹੋਇਆ ਸੀ ਅਤੇ ਵਸੰਤ ਵਿਹਾਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ 15 ਨਵੰਬਰ 2018 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਨੂੰ ਦੋਸ਼ੀ ਐਲਾਨਿਆ ਸੀ ਪਰ ਉਨ੍ਹਾਂ ਦੀ ਸਜ਼ਾ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Read Also ਸਿੱਖਾਂ ਦੇ ਕਾਤਲਾਂ ਨੂੰ ਮਾਰਿਆ ਥੱਪੜ, ਅਦਾਲਤ ‘ਚ ਹੰਗਾਮਾ, ਵੇਖੋ ਪੂਰੀ ਵੀਡੀਓ

ਤੁਹਾਨੂੰ ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਮੁਤਾਬਕ 1994 ਵਿੱਚ ਨੌਂ ਸਾਲ ਬਾਅਦ ਹਰਦੇਵ ਤੇ ਅਵਤਾਰ ਦੇ ਕਤਲ ਦਾ ਕੇਸ ਦਰਜ ਹੋਇਆ ਸੀ, ਪਰ ਬਾਅਦ ਵਿੱਚ ਸਹੀ ਪੈਰਵੀ ਨਹੀਂ ਸੀ ਹੋਈ। ਜਿਸ ਤੋਂ ਬਾਅਦ ਹੁਣ ਕੋਰਟ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਨੂੰ ਦੋਸ਼ੀ ਐਲਾਨਿਆ ਹੈ ਅਤੇ ਅੱਜ ਉਨ੍ਹਾਂ ਦੀ ਸਜ਼ਾ ਦਾ ਐਲਾਨ ਕੀਤਾ ਜਾ ਸਕਦਾ ਹੈ। ਪਟਿਆਲਾ ਹਾਊਸ ਕੋਰਟ ਤੋਂ ਪੀੜਤ ਦੇ ਵਾਰਸਾਂ ਅਤੇ ਐੱਸਆਈਟੀ ਵਲੋਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button