NewsBreaking NewsD5 specialIndiaPoliticsPunjab

1984- ਦੋ ਸਿੱਖਾਂ ਦੇ ਕਤਲ ਦਾ ਮਾਮਲਾ, ਅੱਜ ਕਾਤਲਾਂ ਨੂੰ ਅਦਾਲਤ ਨੇ ਸੁਣਾਈ ਸਜ਼ਾ (ਵੀਡੀਓ)

1984 ਸਿੱਖ ਕਤਲੇਆਮ ਦੇ ਇਕ ਮਾਮਲੇ `ਚ ਯਸ਼ਪਾਲ ਸਿੰਘ ਅਤੇ ਨਰੇਸ਼ ਸਹਿਰਾਵਤ ਨੂੰ ਸਜ਼ਾ ਸੁਣਾ ਦਿੱਤੀ ਗਈ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਅਦਾਲਤ ਨੇ ਯਸ਼ਪਾਲ ਨੂੰ ਫਾਂਸੀ ਅਤੇ ਨਰੇਸ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, 1984 ‘ਚ ਦੋ ਸਿੱਖਾਂ ਦੇ ਕਤਲ ਮਾਮਲੇ ‘ਚ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਇਆ। ਦੱਸ ਦਈਏ ਕਿ ਪਿਛਲੇ ਦਿਨੀਂ ਦੋਸ਼ੀਆਂ `ਤੇ ਹਮਲਾ ਹੋਇਆ ਸੀ, ਜਿਥੇ ਥੱਪੜ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ। ਏਸੇ ਕਾਰਨ ਅੱਜ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ। ਸਜ਼ਾ ਤੋਂ ਬਾਅਦ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ।

Read Also 1984 ਸਿੱਖ ਨਸਲਕੁਸ਼ੀ ਮਾਮਲੇ ‘ਚ ਕੋਰਟ ਸੁਣਾ ਸਕਦੀ ਹੈ ਦੋਸ਼ੀਆਂ ਨੂੰ ਸਜ਼ਾ

ਸਿਰਸਾ ਨੇ ਕਿਹਾ ਹੈ ਕਿ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਸਜ਼ਾ ਦਿਵਾਉਣ ਤੱਕ ਇਨਸਾਫ਼ ਦੀ ਜੰਗ ਜਾਰੀ ਰਹੇਗੀ। ਮਾਮਲੇ ‘ਚ ਪਿਛੋਕੜ ਦੀ ਗੱਲ ਕਰੀਏ ਤਾਂ ਦਿੱਲੀ ਦੇ ਮਹੀਪਾਲਪੁਰ ਇਲਾਕੇ ‘ਚ ਅਵਤਾਰ ਸਿੰਘ ਅਤੇ ਹਰਦੇਵ ਸਿੰਘ ਦਾ ਕਤਲ ਹੋਇਆ ਸੀ। 1994 ‘ਚ ਸਬੂਤਾਂ ਦੀ ਘਾਟ ਕਾਰਨ ਕੇਸ ਬੰਦ ਹੋਇਆ, ਜਦਕਿ ਵਿਸ਼ੇਸ਼ ਜਾਂਚ ਟੀਮ ਨੇ ਫੇਰ ਤੋਂ ਕੇਸ ਖੋਲ੍ਹਿਆ। ਜਿਸ ਤੋਂ ਬਾਅਦ ਪਿਛਲੇ ਦਿਨੀਂ 15 ਨਵੰਬਰ 2018 ਨੂੰ ਯਸ਼ਪਾਲ ਤੇ ਨਰੇਸ਼ ਸਹਿਰਾਵਤ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਫ਼ੈਸਲਾ ਰਾਖ਼ਵਾਂ ਰੱਖਿਆ ਗਿਆ ਅਤੇ ਅੱਜ ਫਾਂਸੀ ਤੇ ਉਮਰ ਕੈਦ ਦੀ ਸਜ਼ਾ ਦਿੱਤੀ ਗਈ, ਯਸ਼ਪਾਲ ਨੂੰ ਫਾਂਸੀ ਅਤੇ ਨਰੇਸ਼ ਨੂੰ ਉਮਰ ਕੈਦ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button