PunjabPunjabTop News

1993 ਦੇ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ SHO ਸੀਤਾ ਰਾਮ ਸਣੇ 2 ਦੋਸ਼ੀ ਕਰਾਰ, ਅੱਜ ਸੁਣਾਈ ਜਾਵੇਗੀ ਸਜ਼ਾ

ਬੀਤੇ ਦਿਨ ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇਕ ਹੋਰ ਝੂਠੇ ਪੁਲਿਸ ਮੁਕਾਬਲੇ ਵਿਚ ਵੱਡਾ ਫ਼ੈਸਲਾ ਸੁਣਾਇਆ ਸੀ। ਜਿਸ ਵਿੱਚ ਬਾਹਮਣੀ ਵਾਲਾ ਤੇ ਗਲਾਲੀਪੁਰ ਦੇ 2 ਨੌਜਵਾਨਾਂ ਨੂੰ ਪੱਟੀ ਤੇ ਕੈਰੋਂ ਪੁਲਿਸ ਵਲੋਂ  ਘਰੋਂ ਚੁੱਕ ਕੇ ਮਾਰ ਮੁਕਾਇਆ ਸੀ।

ਇਸ ਮਾਮਲੇ ਵਿਚ ਅਦਾਲਤ ਨੇ ਐਸਐਚਓ ਸੀਤਾ ਰਾਮ ਸਮੇਤ 2 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਦੋਸ਼ੀਆਂ ਨੂੰ ਅੱਜ 6 ਮਾਰਚ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ 11 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਸੀਬੀਆਈ ਕੋਰਟ ਵੱਲੋਂ ਦੋ ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਪੰਜ ਮੁਲਾਜ਼ਮਾਂ ਨੂੰ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਸੀ। ਸੁਣਾਈ ਦੇ ਦਰਮਿਆਨ ਚਾਰ ਜਣਿਆਂ ਦੀ ਮੌਤ ਚੁੱਕੀ ਹੈ।

32 ਸਾਲ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਪੱਟੀ ਥਾਣੇ ਦੇ ਸਾਬਕਾ ਐੱਸਐੱਚਓ ਸੀਤਾ ਰਾਮ (80) ਅਤੇ ਥਾਣੇਦਾਰ ਰਾਜਪਾਲ (57) ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਗਰੋਂ ਦੋਵੇਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਤੇ ਅੱਜ 6 ਮਾਰਚ ਨੂੰ ਸਜ਼ਾ ਸੁਣਾਈ ਜਾਵੇਗੀ।  

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button