Breaking NewsD5 specialNewsPunjabTop News

2 ਅਕਤੂਬਰ ਤੋਂ ਪਹਿਲਾਂ ਭਾਰਤ ਜੋੜੋ ਯਾਤਰਾ ਸ਼ੁਰੂ ਕਰ ਸਕਦੀ ਹੈ ਕਾਂਗਰਸ

ਚੰਡੀਗੜ੍ਹ: ਮੋਦੀ ਸਰਕਾਰ ਅਤੇ ਭਾਜਪਾ ਵੱਲੋਂ ਲੋਕਤੰਤਰ, ਦੇਸ਼ ਦੇ ਸੰਵਿਧਾਨ, ਰਾਸ਼ਟਰੀ ਸੰਸਥਾਵਾਂ ਅਤੇ ਸਮਾਜਿਕ ਢਾਂਚੇ ‘ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ 2 ਅਕਤੂਬਰ ਤੋਂ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ, ਜੋ ਪਹਿਲਾਂ ਤੋਂ ਸ਼ੁਰੂ ਕੀਤੀ ਜਾ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਵਿਖੇ ਸੂਬਿਆਂ ਦੇ ਪ੍ਰਧਾਨਾਂ ਅਤੇ ਪ੍ਰਮੁੱਖ ਸੰਗਠਨਾਂ ਦੀ ਏ.ਆਈ.ਸੀ.ਸੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਤੋਂ ਬਾਅਦ ਖੁਲਾਸਾ ਕੀਤਾ ਕਿ ਪਹਿਲਾਂ ਉਦੈਪੁਰ ਚਿੰਤਨ ਸ਼ਿਵਿਰ ਦੌਰਾਨ 2 ਅਕਤੂਬਰ, 2022 ਤੋਂ ‘ਨਵ ਸੰਕਲਪ’ ਤਹਿਤ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।

Ik Meri vi Suno : Mann ਸਰਕਾਰ ਕਰੇਗੀ ਗੈਂਗਸਟਰਾਂ ਦਾ ਖਾਤਮਾ, ਵਿਜੀਲੈਂਸ ਨੇ ਕੱਢ ਲਿਆਂਦਾ ਵੱਡਾ ਘਪਲਾ

ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ 3500 ਕਿਲੋਮੀਟਰ ਦੇ ਘੇਰੇ ਨੂੰ ਕਵਰ ਕਰੇਗੀ ਅਤੇ 12 ਸੂਬਿਆਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਲੰਘੇਗੀ। ਇਹ ਪੈਦਲ ਯਾਤਰਾ ਹੋਵੇਗੀ। ਇਸ ਦੌਰਾਨ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਕੈਡਰ ਹਾਜ਼ਰ ਰਹੇਗਾ। ਇਸਦੇ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਈ ਹੋਰ ਯਾਤਰਾਵਾਂ ਮੁੱਖ ਪਦ ਯਾਤਰਾ ‘ਚ ਸ਼ਾਮਲ ਹੋਣਗੀਆਂ। ਵੜਿੰਗ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਇੰਡੀਅਨ ਨੈਸ਼ਨਲ ਕਾਂਗਰਸ ਉਨ੍ਹਾਂ ਸਾਰਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੀ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ, ਜਿਨ੍ਹਾਂ ਨੇ ਫੁੱਟ ਪਾਉਣ ਅਤੇ ਰਾਜ ਕਰਨ ਦੀ ਰਾਜਨੀਤੀ ਨੂੰ ਹਰਾਇਆ, ਜਿਨ੍ਹਾਂ ਨੇ ਦੇਸ਼ ਨੂੰ ਆਪਣਾ ਮਹਾਨ ਸੰਵਿਧਾਨ ਦਿੱਤਾ ਅਤੇ ਜਿਨ੍ਹਾਂ ਨੇ ਭਾਰਤ ਨੂੰ ਤਰੱਕੀ, ਖੁਸ਼ਹਾਲੀ, ਸਮਾਜਿਕ ਨਿਆਂ ਅਤੇ ਆਪਸੀ ਭਾਈਚਾਰੇ ਦੇ ਮਾਰਗ ਤੇ ਅੱਗੇ ਵਧਾਇਆ।

Bhagwant Mann Marriage : CM Mann ਦੇ ਵਿਆਹ ’ਚ ਮਰਿਯਾਦਾ ਹੋਈ ਮੰਗ, ਜਥੇਦਾਰ ਤੱਕ ਪਹੁੰਚਿਆ ਮਾਮਲਾ

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਵੱਲੋਂ ਨਫ਼ਰਤ ਦੀ ਰਾਜਨੀਤੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਵਿੱਚ ਕਦੇ ਵੀ ਹਿੱਸਾ ਨਹੀਂ ਲਿਆ ਅਤੇ ਜਿਨ੍ਹਾਂ ਦੀ ਸੋਚ ਕਾਰਨ ਹੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਕਤਲ ਹੋਇਆ। ਭਾਰਤ ਜੋੜੋ ਯਾਤਰਾ ਹਰ ਉਸ ਭਾਰਤ ਵਾਸੀ ਨੂੰ ਇਕਜੁੱਟ ਕਰਨ ਲਈ ਸ਼ੁਰੂ ਕੀਤੀ ਜਾ ਰਹੀ ਹੈ, ਜੋ ਮਹਾਤਮਾ ਗਾਂਧੀ ਦੀ ਅਗਵਾਈ ਵਿਚ ਸਾਡੇ ਦੇਸ਼ ਦੀ ਆਜ਼ਾਦੀ ਅੰਦੋਲਨ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਅਤੇ ਅੱਗੇ ਲਿਜਾਣ ਲਈ ਵਚਨਬੱਧ ਹਨ।

Jalandhar : ਕਿਰਾਏ ‘ਤੇ ਕੋਠੀ ਲੈ ਪਤੀ-ਪਤਨੀ ਨੇ ਚਾੜਤਾ ਨਵਾਂ ਚੰਨ,ਰੰਗੇ-ਹੱਥੀ ਫੜਿਆ ਇਤਰਾਜ਼ਯੋਗ ਸਮਾਨ ਤੇ 5 ਲੱਖ !

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਯਾਤਰਾ ਹਰ ਉਸ ਭਾਰਤੀ ਨੂੰ ਇਕਜੁੱਟ ਕਰੇਗੀ ਜੋ ਨਫ਼ਰਤ, ਕੱਟੜਤਾ ਅਤੇ ਵੰਡ ਦੀ ਰਾਜਨੀਤੀ ਦੇ ਖ਼ਿਲਾਫ਼ ਲੜਨ ਲਈ ਵਚਨਬੱਧ ਹੈ ਅਤੇ ਜੋ ਇਹ ਮੰਨਦਾ ਹੈ ਕਿ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕਰਨ ਦੀ ਬਜਾਏ ਪ੍ਰਸ਼ਾਸਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਕਰੋੜਾਂ ਨੌਜਵਾਨਾਂ ਨੂੰ ਬੇਹਤਰ ਨੌਕਰੀਆਂ ਮਿਲਣ, ਜ਼ਰੂਰੀ ਵਸਤਾਂ ਦੀਆਂ ਦਰਾਂ ‘ਤੇ ਕਰੋੜਾਂ ਪਰਿਵਾਰਾਂ ‘ਤੇ ਬੋਝ ਨੂੰ ਘਟਾਇਆ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਈ ਜਾਵੇ ਅਤੇ ਆਦਿਵਾਸੀਆਂ, ਦਲਿਤਾਂ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਲਈ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਲਈ ਸਾਡੇ ਪਾਣੀ, ਜੰਗਲ ਅਤੇ ਜ਼ਮੀਨ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button