
ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗਠਿਤ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਸਹਿਮਤੀ ਬਣ ਗਈ ਹੈ। ਦੋ ਕੈਬਨਿਟ ਮੰਤਰੀਆਂ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਕਾਰ ਕਰੀਬ ਪੰਜ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ ਨੌਜਵਾਨ ਆਗੂ ਲੱਖਾ ਸਿਧਾਣਾ ਅਤੇ ਹੋਰ ਸਾਥੀਆਂ ਦੀ ਰਿਹਾਈ ਉਪਰੰਤ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਸ ਸਹਿਮਤੀ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਦੀ ਆਰਥਿਕ ਮੱਦਦ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗਾ।
ਮੀਟਿੰਗ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਅਤੇ ਗ੍ਰਿਫ਼ਤਾਰ ਨੌਜਵਾਨ ਆਗੂਆਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਹਿਮਤੀ ਬਣਨ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




