2.45 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਦਾ ਕੀਤਾ ਜਾਵੇਗਾ ਨਵੀਨੀਕਰਨ : ਨਾਗਰਾ

– 10 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲੇ ਜੱਚਾ ਬੱਚਾ ਕੇਂਦਰ ਦਾ ਕੰਮ ਜੰਗੀ ਪੱਧਰ ’ਤੇ
– ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਦਾ ਲਾਇਸੈਂਸ ਰੱਦ ਕਰਵਾਉਣ ਲਈ ਲਿਖਿਆ ਜਾਵੇਗਾ ਪੰਜਾਬ ਸਰਕਾਰ ਨੂੰ
– ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ
– ਵਿਧਾਇਕ ਨਾਗਰਾ ਨੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਨਾਲ ਜਿ਼ਲ੍ਹਾ ਹਸਪਤਾਲ ਵਿਖੇ ਨਵੀਂ ਲੈਬ ਤੇ ਲਿਫਟ ਦੇ ਕੰਮ ਦੀ ਕਰਵਾਈ ਸ਼ੁਰੂਆਤ
ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਾਲ ਸਿਵਲ ਹਸਪਤਾਲ ਵਿਖੇ 2.45 ਕਰੋੜ ਦੀ ਲਾਗਤ ਨਾਲ ਲੈਬ ਦੀ ਨਵੀਂ ਇਮਾਰਤ ਤੇ ਲੋਕਾਂ ਦੀ ਸਹੂਲਤ ਲਈ ਨਵੀਂ ਲਿਫਟ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੋਕ ਹਿੱਤ ਦੇ ਕੰਮਾਂ ਨੂੰ ਮੁਕੰਮਲ ਕਰਨ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਦੀ ਜਿੰਮੇਵਾਰੀ ਤੈਅ ਕਰਨ ਲਈ ਸਰਕਾਰ ਨੂੰ ਸਿਫਾਰਸ਼ ਭੇਜੀ ਜਾਵੇਗੀ।
Kisan Andolan : ਕਿਸਾਨਾਂ ਨੇ ਘੇਰ ਲਿਆ ਬਾਦਲਾਂ ਦਾ ਕਾਫਲਾ! ਗੱਡੀਆਂ ਅੱਗੇ ਲਾਤੇ ਟਰੈਕਟਰ || D5 Channel Punjabi
ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹਾ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਜੱਚਾ ਬੱਚਾ ਕੇਂਦਰ ਦਾ ਨਵ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਛੇਤੀ ਹੀ ਲੋਕ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜਿ਼ਲ੍ਹਾ ਹਸਪਤਾਲ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਪ੍ਰੋਜੈਕਟ ਤਹਿਤ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਨਵੀਨੀਕਰਨ ਪ੍ਰੋਜੈਕਟ ਤਹਿਤ ਹਸਪਤਾਲ ਦੀ ਨਵੀਂ ਚਾਰ ਦੀਵਾਰੀ, ਪਾਰਕਿੰਗ, ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸਹੂਲਤ ਲਈ ਮਰਦਾਂ ਤੇ ਔਰਤਾਂ ਦੇ ਵੱਖਰੇ ਪਖਾਨਿਆਂ, ਐਲ.ਈ.ਡੀ. ਲਾਈਟਾਂ, ਪਾਣੀ ਦੀ ਨਵੀਂ ਟੈਂਕ ਅਤੇ ਇਮਾਰਤ ਦੇ ਹੋਰ ਕੰਮਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਅਚਾਨਕ ਰੁਕਿਆ ਸਿੱਧੂ ਦਾ ਕਾਫ਼ਲਾ, ਫਿਰ ਸਿੱਧੂ ਨੇ ਕੀਤਾ ਅਜਿਹਾ ਕੰਮ, ਹਰ ਪਾਸੇ ਹੋਈ ਸਿੱਧੂ-ਸਿੱਧੂ D5 Channel Punjabi
ਇਸ ਮੌਕੇ ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਐਸ.ਡੀ.ਐਮ. ਸ਼੍ਰੀ ਹਿਮਾਂਸ਼ੂ ਗੁਪਤਾ, ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ, ਡੀ.ਐਮ.ਸੀ. ਡਾ. ਜਗਦੀਸ਼ ਸਿੰਘ, ਐਸ.ਐਮ.ਓ. ਡਾ. ਕੁਲਦੀਪ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ, ਬਲਾਕ ਸਰਹਿੰਦ ਦੇ ਪ੍ਰਧਾਨ ਸ਼੍ਰੀ ਗੁਰਮੁੱਖ ਸਿੰਘ ਸੁਹਾਗਹੇੜੀ, ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼੍ਰੀ ਅਸ਼ੋਕ ਸੂਦ, ਕੌਂਸਲਰ ਸ਼੍ਰੀ ਪਵਨ ਕਾਲੜਾ, ਸ਼੍ਰੀ ਨਰਿੰਦਰ ਪ੍ਰਿੰਸ, ਸ਼੍ਰੀ ਜਸਪਾਲ ਲਹੌਰੀਆ, ਸ੍ਰੀ ਰਵਿੰਦਰ ਬਾਸੀ, ਸ਼੍ਰੀ ਆਨੰਦ ਮੋਹਨ, ਸ਼੍ਰੀ ਅਮਰਦੀਪ ਸਿੰਘ ਬੈਨੀਪਾਲ, ਸ਼੍ਰੀ ਵਾਸਖੀ ਰਾਮ, ਬਿੱਟੂ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਕ੍ਰਿਸ਼ਨ ਕੁਮਾਰ, ਡਾ. ਬਲਰਾਮ ਸ਼ਰਮਾ, ਸ਼੍ਰੀ ਸੰਤ ਰਾਮ, ਸ਼੍ਰੀ ਹਰਵਿੰਦਰਪਾਲ ਸੂਦ, ਗੁਰਦੀਪ ਸਿੰਘ, ਕੁਲਜੀਤ ਸਿੰਘ, ਰਾਜਵਿੰਦਰ ਸਿੰਘ ਸਰਪੰਚ, ਸ਼੍ਰੀ ਹਨੀ ਭਾਰਦਵਾਜ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਸ਼੍ਰੀ ਵਰਿੰਦਰ ਭੰਗੂ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.