ਬੁਢਲਾਡਾ : ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਕਾਂ ਆਦਿ ਚ ਮਿਤੀ 20 ਅਗਸਤ ਦੀ ਛੁੱਟੀ ਘੋਸ਼ਿਤ ਕੀਤੀ ਹੈ। ਜਿਨਾਂ ਵਿੱਦਿਅਕ ਅਦਾਰਿਆ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ‘ਚ ਪ੍ਰੀਖਿਆ ਚੱਲ ਰਹੀ ਹੈ, ਇਹ ਹੁਕਮ ਉਨ੍ਹਾਂ ਉੱਤੇ ਲਾਗੂ ਨਹੀਂ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.