Breaking NewsD5 specialNewsPoliticsPress ReleasePunjabTop News

20 ਫਰਵਰੀ ਨੂੰ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ: ਭਗਵੰਤ ਮਾਨ

ਭਗਵੰਤ ਮਾਨ ਨੇ ਸਮਰਾਲਾ ਦੇ ਉਮੀਦਵਾਰ ਜਗਤਾਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਮਾਛੀਵਾੜਾ (ਲੁਧਿਆਣਾ)/ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸਮਰਾਲਾ ਤੋਂ ‘ਆਪ’ ਦੇ ਉਮੀਦਵਾਰ ਜਗਤਾਰ ਸਿੰਘ ਦੇ ਹੱਕ ਵਿੱਚ ਮਾਛੀਵਾੜਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਉਮੀਦਵਾਰ ਜਗਤਾਰ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕੇ ਨੂੰ ਅਕਾਲੀ, ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਵਿਕਾਸ ਪੱਖੋਂ ਪਿਛਾੜ ਦਿੱਤਾ ਹੈ।

ਆਹ ਰੈਲੀ ਲੋਕ ਰੱਖਣਗੇ ਯਾਦ, ਕਰਤੇ ਫਰਮਾਨ ਜਾਰੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਵੇਖਕੇ ਹਿੱਲੇ ਵਿਰੋਧੀ !

ਇਸ ਲਈ ਜ਼ਰੂਰੀ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਨੂੰ ਜਿਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਇੱਕ ਇਮਾਨਦਾਰ ਸਰਕਾਰ ਬਣਾਈ ਜਾਵੇ। ਇਸ ਮੌਕੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਨਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ।

Modi ਦੇ ਭਗਤਾਂ ਨਾਲ ਕਿਸਾਨਾਂ ਦਾ ਪਿਆ ਪੇਚਾ! ਕਿਸਾਨਾਂ ਨੇ ਚਕਾਈਆਂ ਛਾਲਾਂ! ਮਾਹੌਲ ਹੋਇਆ ਗਰਮ | D5 Channel Punjabi

ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button