PunjabPunjabTop News

2011 ਵਿਚ ਭਰਤੀ ਹੋਏ ਦੋ ਸਹਾਇਕ ਪ੍ਰੋਫੈਸਰਾਂ ਨੂੰ ਜਾਅਲੀ ਜਾਤੀ ਸਰਟੀਫਿਕੇਟ ਲਗਾਉਣ ’ਤੇ ਨੌਕਰੀ ਤੋਂ ਕੱਢਿਆ

ਪੰਜਾਬੀ ਯੂਨੀਵਰਸਿਟੀ ਵਿਖੇ ਸਾਲ 2011 ਵਿਚ ਭਰਤੀ ਹੋਏ ਦੋ ਸਹਾਇਕ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਸਹਾਇਕ ਪ੍ਰੋਫੈਸਰ ਬਨਣ ਲਈ ਜਾਅਲੀ ਜਾਤੀ ਸਰਟੀਫਿਕੇਟ ਲਗਾਉਣ ਦਾ ਮਾਮਲਾ ਭਰਤੀ ਤੋਂ ਛੇ ਸਾਲ ਬਾਅਦ ਉਜਾਗਰ ਹੋਇਆ। ਜਿਸਦੀ ਯੂਨੀਵਰਸਿਟੀ ਪੱਧਰ ’ਤੇ ਜਾਂਚ ਹੋਣ ਦੇ ਨਾਲ ਸਾਬਕਾ ਆਈਏਐੱਸ ਅਧਿਕਾਰੀ ਵਲੋਂ ਵੀ ਕਰਵਾਈ ਗਈ। ਕਰੀਬ ਸੱਤ ਸਾਲ ਤੱਕ ਜਾਂਚ ਰਿਪੋਰਟਰ ਫਾਇਲ ਵਿਚ ਬੰਦ ਰਹੀ, ਜਿਸਤੋਂ ਬਾਅਦ ਹੁਣ ਵੱਡੀ ਕਾਰਵਾਈ ਕੀਤੀ ਗਈ ਹੈ। ਇਸਦੀ ਪੁਸ਼ਟੀ ਕਰਦਿਆਂ ਡੀਨ ਅਕਾਦਮਿਕ ਡਾ. ਅਸ਼ੋਕ ਤਿਵਾੜੀ ਨੇ ਦੱਸਿਆ ਕਿ ਪੜਾਤਲੀਆ ਰਿਪੋਰਟ ਦੇ ਅਧਾਰ ’ਤੇ ਦੀਪਤੀ ਬਾਂਸਲ ਤੇ ਸੁਮਨਦੀਪ ਖਿਲਾਫ ਕਾਰਵਾਈ ਕੀਤੀ ਗਈ ਹੈ।

ਸਾਲ 2011 ਵਿਚ ਪੰਜਾਬੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਆਫ ਇੰਜੀਨੀਅਰਿੰਗ ਵਿਚ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਕੀਤੀ ਗਈ ਸੀ। ਇਸ ਦੌਰਾਨ ਸੱਤ ਸਹਾਇਕ ਪ੍ਰੋਫੈਸਰਾਂ ਵਲੋਂ ਨੌਕਰੀ ਲੈਣ ਮੌਕੇ ਜਮਾਂ ਕਰਵਾਏ ਗਏ ਜਾਤੀ ਸਰਟੀਫਿਕੇਟ ਸਬੰਧੀ ਸਾਲ 2017 ਵਿਚ ਵਰਿਸਟੀ ਪ੍ਰਸ਼ਾਸਨ ਵਲੋਂ ਸ਼ਿਕਾਇਤ ਪੁੱਜੀ। ਰਜਿਸ਼ਟਰਾਰ ਦੇ ਹੁਕਮਾਂ ’ਤੇ ਇਸ ਮਾਮਲੇ ਦੀ ਜਾਂਚ ਲਈ ਡਾ ਬੀਐਸ ਸੰਧੂ ਅਤੇ ਡਾ ਸੁਮਨਪ੍ਰੀਤ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਦੀ ਰਿਪੋਰਟ ਅਨੁਸਾਰ ਉਕਤ ਸੱਛ ਵਿਚੋਂ ਦੋ ਮਹਿਲਾ ਸਹਾਇਕ ਪ੍ਰੋਫੈਸਰਾਂ ਨੇ ਪਿਤਾ ਦੀ ਬਜਾਏ ਆਪਣੇ ਪਤੀ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਦਿੱਤਾ ਹੈ। ਦੋਹਾਂ ਦੇ ਸਰਟੀਫਿਕੇਟ ਤੋਂ ਪੱਛੜੀ ਸ੍ਰੇਣੀ ਨਾਲ ਪਦਾਇਸ਼ੀ ਸਬੰਧ ਹੋਣ ਦੀ ਪੁਸ਼ਟੀ ਨਹੀਂ ਹੋਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button