Breaking NewsD5 specialNewsPoliticsPress ReleasePunjab

2017 ਦੀਆਂ ਚੋਣਾ ਵਿੱਚ ਮੋਦੀ ਦੇ ਹੁਕਮਾਂ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ:ਰਾਘਵ ਚੱਢਾ

ਸਰਕਾਰ ਬਦਲਣ ਨਾਲ ਕੇਵਲ ਪੱਗਾਂ ਦੇ ਰੰਗ ਬਦਲੇ ਹਨ ਜਾਂ ਪੰਜਾਬ ਦੇ ਲੋਕਾਂ ਵੱਲੋਂ ਪੁਲੀਸ ਤੋਂ ਕੁੱਟ ਖਾਣ ਦੀ ਥਾਂ ਬਦਲੀ: ਭਗਵੰਤ ਮਾਨ

ਪੰਜਾਬ ‘ਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨਰਿੰਦਰ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ ਆਪ ਨੂੰ ਪਾਓ ਵੋਟਾਂ: ਰਾਘਵ ਚੱਢਾ
ਚੰਡੀਗੜ੍ਹ:‘ਵਿਧਾਨ ਸਭਾ 2017 ਦੀਆਂ ਚੋਣਾਂ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁੱਕਮਾਂ ‘ਤੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਆਪਣੀਆਂ ਵੋਟਾਂ ਕਾਂਗਰਸ ਪਾਰਟੀਆਂ ਨੂੰ ਪਾਈਆਂ ਸਨ, ਜਿਸ ਦਾ ਖੁਲਾਸਾ ਅਕਾਲੀ ਦਲ ਬਾਦਲ ਦੇ ਰਾਜ ਸਭਾ ਮੈਂਬਰ ਨਰੇਸ ਗੁਜਰਾਲ ਨੇ ਇੱਕ ਅਖਬਾਰ ਨੂੰ ਦਿੱਤੀ ਮੁਲਾਕਾਤ ਵਿੱਚ ਕੀਤਾ ਹੈ।’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਰਾਘਵ ਚੱਢਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁੱਣ ਪੰਜਾਬ ਦੇ ਲੋਕ ਨਰਿੰਦਰ ਮੋਦੀ ਦੇ ਕੰਟਰੋਲ ਵਾਲੀਆਂ  ਪਾਰਟੀਆਂ ਦੀ ਸਚਾਈ ਜਾਣ ਚੁੱਕੇ ਹਨ ਅਤੇ 2022 ‘ਚ ਤੀਜੇ ਵਿਕਲਪ ਦੀ ਚੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਾਉਣਗੇ।

ਡੱਲੇਵਾਲ ਨੇ ਘੇਰਿਆ ਹਰਜੀਤ ਗਰੇਵਾਲ || D5 Channel Punjabi

ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਕਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੋਏ ਗੱਠਜੋੜ ਦੇ ਬਹੁਤ ਸਾਰੇ ਸਬੂਤ ਹਨ ਅਤੇ ਹੁਣ ਇਹ ਸਬੂਤ ਵਾਰੀ ਵਾਰੀ ਲੋਕਾਂ ਸਾਹਮਣੇ ਉਜਾਗਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਰੇਸ ਗੁਜਰਾਲ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸਮਸੇਰ ਸਿੰਘ ਦੂਲੋਂ ਸਮੇਤ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਉਤੇ ਬਾਦਲਾਂ ਨਾਲ ਰਲੇ ਹੋਣ ਦੇ ਦੋਸ ਲਾਏ ਹਨ। ਇੱਥੋਂ ਤੱਕ ਕਿ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਤੇ ਅਕਾਲੀ ਦਲ ਦੇ ਸਮਰਥਕਾਂ ਨੂੰ ਵੱਡੀਆਂ ਗਰਾਂਟਾਂ ਦੇਣ ਦੇ ਦੋਸ ਸਬੂਤਾਂ ਸਮੇਤ ਲਾਏ ਹਨ।

35 ਲੱਖ ਰੁਪਏ ਦੇਣ ਨੂੰ ਤਿਆਰ ਬੇਅੰਤ,ਆਸ਼ਕ ਜੀ ਹਮ ਤੇਰੇ ਹੈ…D5 Channel Punjabi

ਮਾਨ ਨੇ ਕਿਹਾ ਬਾਦਲਾਂ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਨਾਲ ਕੁੱਝ ਵੀ ਨਹੀਂ ਬਦਲਿਆ। ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਸਰਾਬ ਮਾਫੀਆ, ਨਸਾ ਮਾਫੀਆ ਆਦਿ ਉਸੇ ਤਰ੍ਹਾਂ ਚੱਲ ਰਿਹਾ ਹੈ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸੀ, ਸਾਜਿਸਘਾੜੇ ਅਤੇ ਸੰਗਤ ‘ਤੇ ਗੋਲੀ ਚਲਾਉਣ ਵਾਲੇ ਸਭ ਆਜਾਦ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਨਾਲ ਕੇਵਲ ਪੱਗਾਂ ਦੇ ਰੰਗ ਬਦਲੇ ਹਨ ਜਾਂ ਪੰਜਾਬ ਦੇ ਲੋਕਾਂ ਵੱਲੋਂ ਪੁਲੀਸ ਤੋਂ ਕੁੱਟ ਖਾਣ ਦੀ ਥਾਂ ਬਦਲੀ ਹੈ। ਪਹਿਲਾਂ ਪੰਜਾਬ ਦੇ ਲੋਕ ਆਪਣੇ ਹੱਕ ਮੰਗਦੇ ਹੋਏ ਬਠਿੰਡਾ ਵਿੱਚ ਕੁੱਟ ਖਾਂਦੇ ਸਨ ਅਤੇ ਹੁਣ ਪਟਿਆਲਾ ‘ਚ ਡਾਂਗਾਂ ਖਾਂਦੇ ਹਨ।

ਪ੍ਰਧਾਨ ਮੰਤਰੀ ਨੇ ਦਿੱਤੀ ਖੁਸ਼ਖਬਰੀ,ਖੇਤੀਬਾੜੀ ਮੰਤਰੀ ਦਾ ਹੁਣੇ ਆਇਆ ਬਿਆਨ! D5 Channel Punjabi

ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗੱਠਜੋੜ ਨੂੰ ਦੇਖ ਲਿਆ ਹੈ ਅਤੇ ਪੰਜਾਬ ਵਾਸੀ ਸਰਕਾਰ ਬਦਲਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹਿ ‘ਤੇ ਸੂਬੇ’ਚ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਗੱਠਜੋੜ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ‘ਚ ਬਣਨ ਤੋਂ ਰੋਕਿਆ ਜਾ ਸਕੇ ਕਿਉਂਕਿ ਇਨਾਂ ਸਾਰੀਆਂ ਪਾਰਟੀ ਦਾ ਕੰਟਰੋਲ ਕੇਂਦਰ ਸਰਕਾਰ ਕੋਲ ਸੀਬੀਆਈ, ਈਡੀ ਅਤੇ ਹੋਰ ਏਜੰਸੀਆਂ ਰੂਪ ਵਜੋਂ ਸੁਰੱਖਿਅਤ ਹੈ। ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਪੰਜਾਬ ‘ਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨਰਿੰਦਰ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਨੂੰ ਜਰੂਰ ਵੋਟਾਂ ਪਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button