NationalTop News

2017 ਨੀਟ ਦੇ ਟਾਪਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਐਮਡੀ. ਦੀ ਪੜ੍ਹਾਈ ਕਰ ਰਿਹਾ ਸੀ ਨੌਜਵਾਨ ਨਵਦੀਪ ਸਿੰਘ

2017 NEET ਦੇ ਟਾਪਰ ਨਵਦੀਪ ਸਿੰਘ, ਵਾਸੀ ਸ੍ਰੀ ਮੁਕਤਸਰ ਸਾਹਿਬ, ਪੰਜਾਬ ਨੇ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਰੇਡੀਓਲੋਜੀ ਦੇ ਐਮਡੀ ਡਾਕਟਰ ਨਵਦੀਪ ਸਿੰਘ ਦੀ ਲਾਸ਼ ਪਾਰਸੀ ਅੰਜੁਮਨ (ਪਾਰਸੀ ਧਰਮਸ਼ਾਲਾ) ਦੇ ਇੱਕ ਕਮਰੇ ਵਿੱਚੋਂ ਮਿਲੀ।ਜਾਣਕਾਰੀ ਅਨੁਸਾਰ ਨਵਦੀਪ ਸਿੰਘ ਇਸ ਸਮੇਂ ਨਵੀਂ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ‘ਚ ਐਮ.ਡੀ. ਦੀ ਪੜ੍ਹਾਈ ਕਰ ਰਿਹਾ ਸੀ।

ਨੀਟ ਪ੍ਰੀਖਿਆ ਬੈਚ 2017 ਵਿੱਚ ਨਵਦੀਪ ਸਿੰਘ ਪੁੱਤਰ ਪ੍ਰਿੰਸੀਪਲ ਗੋਪਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਆਲ ਇੰਡੀਆ ਭਰ ਵਿੱਚੋਂ ਪਹਿਲਾ ਨੰਬਰ ਹਾਸਲ ਕੀਤਾ ਸੀ ਅਤੇ ਹੁਣ ਉਹ ਇਹ ਰੇਡੀਓ ਡਾਇਗਨੋਜ਼ ‘ਤੇ ਪੜ੍ਹਾਈ ਕਰ ਰਿਹਾ ਸੀ। ਉਸ ਦੀ ਦਿੱਲੀ ਕਾਲਜ ਵਿਖੇ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button