PunjabTop News

2024 ਪੈਰਿਸ ਓਲੰਪਿਕ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਲੰਪਿਕ ਤਗਮਾ ਜੇਤੂ ਮਨੂ ਭਾਕਰ

 2024 ਪੈਰਿਸ ਓਲੰਪਿਕ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਹਿਲਾ ਖਿਡਾਰੀ ਮਨੂ ਭਾਕਰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੀ। ਜਿੱਥੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਦਰਸ਼ਨ ਕਰ ਆਸ਼ੀਰਵਾਦ ਪ੍ਰਾਪਤ ਕੀਤੀ।

ਮਨੂੰ ਭਾਕਰ ਤੇ ਉਸ ਦੀ ਫੈਮਿਲੀ ਨੇ ਵਾਘਾ ਬਾਰਡਰ ਤੇ ਸੈਰਾਮਨੀ ਦਾ ਆਨੰਦ ਵੀ ਮਾਨਿਆ। ਇਸ ਮੌਕੇ ਉਹਨਾਂ ਨੇ ਸੈਰਾਮਨੀ ਵਿੱਚ ਬੀਐਸਐਫ਼ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ।

ਬੀਐਸਐਫ ਅਧਿਕਾਰੀਆਂ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉੱਥੇ ਹੀ ਰਿਟਰੀਟ ਸੈਰਾਮਨੀ ਤੋਂ ਬਾਅਦ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਮਨੂ ਭਾਕਰ ਨੇ ਕਿਹਾ ਕਿ ਮੈਂ ਪੰਜਾਬ ਵਿੱਚ ਪਹਿਲੀ ਵਾਰ ਆਈ ਹਾਂ ਬਹੁਤ ਸੁਣਿਆ ਸੀ ਕਿ ਅੰਮ੍ਰਿਤਸਰ ਵਿੱਚ ਵਾਘਾ ਬਾਰਡਰ ਹੈ ਜਿੱਥੇ ਦੋ ਸਰਹਦਾਂ ਆਪਸ ਵਿੱਚ ਮਿਲਦੀਆਂ ਹਨ। ਇੱਕ ਬੰਨੇ ਭਾਰਤ ਤੇ ਦੂਸਰੇ ਬੰਨੇ ਪਾਕਿਸਤਾਨ ਹੈ । ਜਦੋਂ ਮੈਂ ਇੱਥੇ ਪੁੱਜੀ ਤਾਂ ਵੇਖਿਆ ਤੇ ਮੇਰੇ ਮਨ ਨੂੰ ਬਹੁਤ ਖੁਸ਼ੀ ਹੋਈ ਤੇ ਉਸ ਤੋਂ ਬਾਅਦ ਜਦੋਂ ਮੈਂ ਆਪਣੇ ਜਵਾਨਾਂ ਵੱਲੋਂ ਕੀਤੀ ਜਾ ਰਹੀ ਪਰੇਡ ਨੂੰ ਵੇਖਿਆ ਤੇ ਮੇਰੇ ਵਲੋ ਉਹਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ।

ਉਹਨਾਂ ਕਿਹਾ ਕਿ ਕਈ ਵਾਰ ਜਿੰਦਗੀ ਚ ਉਤਾਰ ਚੜਾਵ ਆਉਂਦੇ ਹਨ ਪਰ ਸਾਨੂੰ ਆਪਣੀ ਜ਼ਿੰਦਗੀ ਨਾਲ ਸੰਘਰਸ਼ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਿਸੇ ਮੁਕਾਮ ‘ਤੇ ਪਹੁੰਚ ਸਕਦੇ ਹਾਂ। ਇਸ ਮੌਕੇ ਵਾਘਾ ਬਾਰਡਰ ਤੇ ਬੀਐਸਐਫ ਜਵਾਨਾਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button