NewsPunjab

21 ਨਵੰਬਰ ਨੂੰ ਵੱਡੀ ਗਿਣਤੀ ਚ ਸਿੱਖ ਸੰਗਤਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਨਗੀਆਂ ਰੋਸ ਪ੍ਰਦਰਸ਼ਨ : ਕੌਮੀ ਇਨਸਾਫ਼ ਮੋਰਚਾ

ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਰਚੇ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 21 ਨਵੰਬਰ ਨੂੰ ਵੱਡੀ ਗਿਣਤੀ ਚ ਸਿੱਖ ਸੰਗਤਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨਗੀਆਂ ਕਿਉਂਕਿ 7 ਜਨਵਰੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲੱਗਾ ਹੋਇਆ ਹੈ ਜਿਸ ਤੋਂ ਬਾਅਦ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਸੰਜੀਦਗੀ ਨਹੀਂ ਦਿਖਾਈ ਗਈ।

ਨਹੀਂ ਟਲੇ Kisan, DC ਦਫ਼ਤਰਾਂ ਵੱਲ ਮੋੜੀਆਂ ਟਰਾਲੀਆਂ | Jagjit Dallewal | D5 News

ਇਸ ਲਈ ਪੰਜਾਬ ਵਿੱਚ ਰਾਜ ਕਰਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਵਿੱਚ ਭਾਜਪਾ ਸਰਕਾਰ ਦੋਵੇਂ ਹੀ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਦੇ ਲਈ ਦੋਸ਼ੀ ਹਨ ਦੋਵੇ ਹੀ ਸਰਕਾਰਾਂ ਦੇ ਨੁਮਾਇੰਦੇ ਜਾ ਸਰਕਾਰੀ ਅਫ਼ਸਰ ਇਕ ਦੂਜੀ ਸਰਕਾਰ ਤੇ ਦੋਸ਼ ਲਾ ਬੰਦੀ ਸਿੰਘਾਂ ਦੀ ਰਿਹਾਈ ਤੋਂ ਪੱਲਾ ਝਾੜ ਲੈਂਦੇ ਹਨ। ਸੋ ਇਸੇ ਕਾਰਨ ਅਸੀ 21 ਨਵੰਬਰ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਦੋਵੇਂ ਹੀ ਸਰਕਾਰਾਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ ਸੋ ਸਮੁੱਚੀ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਇਸ ਵਿਰੋਧ ਪ੍ਰਦਰਸ਼ਨ ਵਿੱਚ ਸਵੇਰੇ 9 ਵਜੇ ਸ਼੍ਰੀ ਫ਼ਤਹਿਗੜ੍ਹ ਸਾਹਿਬ ਗੁਰੁਆਰਾ ਸਾਹਿਬ ਵਿੱਖੇ ਪਹੁੰਚੋ, ਉੱਥੋਂ ਤਾਂ ਕਿ ਅਸੀ ਕਾਫਲੇ ਦੇ ਰੂਪ ਵਿੱਚ ਵੱਡਾ ਕਾਫ਼ਲਾ ਬਣਾ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੀਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਨੂੰ ਬੁਲੰਦ ਕਰ ਸਕੀਏ।

ਅੱਧੀ ਰਾਤ ਨੂੰ ਚੱਲਦਾ ਸੀ ਗਲਤ ਕੰਮ, ਕਿਸੇ ਨੇ ਚੋਰੀ ਬਣਾ ਲਈ Video | Illegal Mining | D5 Channel Punjabi

ਇਸ ਮੌਕੇ ਤੇ ਭਾਈ ਇੰਦਰਵੀਰ ਸਿੰਘ, ਜਥੇਦਾਰ ਰਾਜਾ ਰਾਜ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਵਕੀਲ ਅਮਰ ਸਿੰਘ ਚਾਹਲ, ਵਕੀਲ ਦਿਲਸ਼ੇਰ ਸਿੰਘ , ਵਕੀਲ ਗੁਰਸ਼ਰਨ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਬਲਬੀਰ ਸਿੰਘ ਬਾਰੋਂਪੁਰ, ਜਥੇਦਾਰ ਕੁਲਵਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button