ਥਾਣਾ ਕੋਤਵਾਲੀ ਦੇ ਐਸਐਚਓ ਅਤੇ ਬਾਦਸ਼ਾਹਪੁਰ ਚੌਕੀ ਦੇ ਇੰਚਾਰਜ ਨੂੰ ਜ਼ਿਲ੍ਹਾ ਪੁਲੀਸ ਨੇ 21 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਤਸਕਰ ਨੂੰ ਛੱਡਣ ਲਈ ਨਾਮਜ਼ਦ ਕੀਤਾ ਹੈ। ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਵਿੱਚ ਸੌਦਾ ਕਰਵਾਉਣ ਵਾਲੇ ਵਿਚੋਲੇ ਵੀ ਸ਼ਾਮਲ ਹਨ। ਇਸ ਗੱਲ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ 12 ਜੂਨ ਨੂੰ ਸੁਭਾਨਪੁਰ ਖੇਤਰ ਤੋਂ ਜਲੰਧਰ ਦੇਹਾਤ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ 6 ਕਿਲੋ ਹੈਰੋਇਨ ਅਤੇ 3000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਸੀ।ਕਪੂਰਥਲਾ ਪੁਲਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਤਾਂ ਐੱਸਐੱਚਓ ਅਤੇ ਚੌਕੀ ਇੰਚਾਰਜ ਨੂੰ ਰਿਸ਼ਵਤ ਲੈ ਕੇ ਛੱਡ ਦੇਣ ਦਾ ਮਾਮਲਾ ਸਾਹਮਣੇ ਆਇਆ। ਦੋਸ਼ਾਂ ਵਿੱਚ ਘਿਰਿਆ ਐਸਐਚਓ ਅਜੇ ਫਰਾਰ ਹੈ। ਜਦਕਿ ਚੌਕੀ ਇੰਚਾਰਜ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੂਜੇ ਪਾਸੇ ਜ਼ਿਲ੍ਹਾ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।12 ਜੂਨ ਨੂੰ ਜਲੰਧਰ ਦੇਹਾਤ ਪੁਲਿਸ ਨੇ ਨਸ਼ਾ ਤਸਕਰ ਗੁਜਰਾਲ ਸਿੰਘ ਉਰਫ ਜੋਗਾ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ 6 ਕਿਲੋ ਹੈਰੋਇਨ ਅਤੇ 3000 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਉਪਰੰਤ ਅਮਨਦੀਪ ਸਿੰਘ ਉਰਫ਼ ਅਮਨਾ ਵਾਸੀ ਠੱਠਾ ਥਾਣਾ ਸਰਹਾਲੀ, ਤਰਨਤਾਰਨ ਅਤੇ ਜੋਗਿੰਦਰ ਸਿੰਘ ਉਰਫ਼ ਭਾਈ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਨਾਮਜ਼ਦ ਕਰਕੇ ਰਿਮਾਂਡ ਹਾਸਲ ਕੀਤਾ ਗਿਆ |
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.