22 ਅਗਸਤ ਨੂੰ ਹੋਵੇਗਾ ਰਾਜਵੀਰ ਜਵੰਦਾ ਦੇ ਪਿਤਾ ਦਾ ਭੋਗ ਅਤੇ ਅੰਤਿਮ ਅਰਦਾਸ
ਚੰਡੀਗੜ੍ਹ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪਿਤਾ ਜੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 22 ਅਗਸਤ ਦਿਨ ਐਤਵਾਰ ਨੂੰ ਹੋਵੇਗੀ। ਰਾਜਵੀਰ ਜਵੰਦਾ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰ ਦਿੱਤੀ ਹੈ। ਰਾਜਵੀਰ ਜਵੰਦਾ ਦੇ ਪਿਤਾ ਦਾ ਭੋਗ ਅਤੇ ਅੰਤਿਮ ਅਰਦਾਸ 22 ਅਗਸਤ ਦੁਪਹਿਰ 2 ਤੋਂ 2:00 ਵਜੇ ਤੱਕ ਪਿੰਡ ਪੋਨਾ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ‘ਚ ਪਾਇਆ ਜਾਵੇਗਾ।
ਸਿੱਧੂ ਨੇ ਉਡਾਈ ਕੈਪਟਨ ਦੀ ਨੀਂਦ, ਮੰਤਰੀਆਂ ਨੂੰ ਦਿੱਤੇ ਵੱਡੇ ਹੁਕਮ ! D5 Channel Punjabi
ਦੱਸ ਦਈਏ ਕਿ ਰਾਜਵੀਰ ਜਵੰਦਾ ਨੂੰ ਆਪਣੇ ਪਿਤਾ ਜੀ ਦੇ ਦਿਹਾਂਤ ਦੀ ਖ਼ਬਰ ਉਸ ਸਮੇਂ ਮਿਲੀ ਸੀ ਜਦੋਂ ਉਹ ਕਿਸਾਨ ਅੰਦੋਲਨ ‘ਚ ਦਿੱਲੀ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉਹ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ ਅਤੇ ਆਪਣੇ ਗੀਤਾਂ ਨਾਲ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰ ਰਹੇ ਸਨ। ਜਦੋਂ ਉਨ੍ਹਾਂ ਨੂੰ ਫੋਨ ‘ਤੇ ਪਿਤਾ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੀਆਂ ਅੱਖਾਂ ਅੱਗੇ ਹਨ੍ਹੇਰਾ ਛਾਅ ਗਿਆ। ਕੁਝ ਹੀ ਮਿੰਟਾਂ ‘ਚ ਰਾਜਵੀਰ ਜਵੰਦਾ ਨੇ ਸਟੇਜ ਸਮੇਟੀ ਤੇ ਘਰ ਨੂੰ ਵਾਪਸੀ ਕੀਤੀ। ਉਨ੍ਹਾਂ ਦੇ ਪਿਤਾ ਜੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਸੋਗ ਜਤਾਇਆ ਹੈ।
View this post on Instagram
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.