PunjabTop News

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦੀ ਤਿਆਰੀ, ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਲਈ 300 ਟਰੈਕਟਰ-ਟਰਾਲੀਆਂ ਰਵਾਨਾ

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ।

ਪਿਛਲੇ ਦੋ ਦਿਨਾਂ ਦੌਰਾਨ ਪੰਜਾਬ-ਹਰਿਆਣਾ ਬਾਰਡਰਾਂ ਉੱਪਰ ਕਾਫੀ ਹਲਚਲ ਵਧਣ ਕਾਰਨ, ਹਰਿਆਣਾ ਸਰਕਾਰ ਨੇ ਪਹਿਲਾਂ ਹੀ ਆਪਣੇ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰ ਦਿੱਤੇ ਹਨ।ਇਸ ਤੋਂ ਇਲਾਵਾ ਇਨ੍ਹਾਂ ਸਰਹੱਦਾਂ ਉੱਤੇ ਕੰਕਰੀਟ ਦੀਆਂ ਰੋਕਾਂ ਦੇ ਨਾਲ-ਨਾਲ ਭਾਰੀ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।

ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਦੇ ਪਹਿਲੇ ਹਫ਼ਤੇ ਦੌਰਾਨ ‘ਦਿੱਲੀ ਚਲੋ’ ਮਾਰਚ ਦਾ ਸੱਦਾ ਦਿੱਤਾ ਸੀ।ਹਾਲਾਂਕਿ, ਉੱਧਰ ਕਿਸਾਨਾਂ ਦੀ ਵੀ ਦਿੱਲੀ ਵੱਲ ਕੂਚ ਦੀ ਮੁੰਕਮਲ ਤਿਆਰੀ ਹੈ।ਅੰਮ੍ਰਿਤਸਰ ਤੋਂ ਦਿੱਲੀ ਵੱਲ ਕਿਸਾਨਾਂ ਦੇ ਕਾਫ਼ਲੇ ਨਾਲ ਅੱਗੇ ਵਧ ਰਹੇ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਵਰਨ ਸਿੰਘ ਪੰਧੇਰ ਨੇ ਖ਼ਬਰ ਏਜੰਸੀ ਏਐੱਨਆਈ ਨਾਲ ਗੱਲ ਕਰਦਿਆਂ ਕਿਹਾ, “ਅਸੀਂ ਬਿਆਸ ਤੋਂ ਤੁਰਨਾ ਸ਼ੁਰੂ ਕਰਾਂਗੇ ਅਤੇ ਫਤਹਿਗੜ੍ਹ ਸਾਹਿਬ ਰੁਕਾਂਗੇ।”

“ਸਾਡੀ ਮੰਗ ਉਹੀ ਐੱਮਐੱਸਪੀ ਦਾ ਗਾਰੰਟੀ ਕਾਨੂੰਨ, ਗੰਨੇ ਨੂੰ ਸੀ200 ਨਾਲ ਜੋੜਿਆ ਜਾਵੇ। ਜਦੋਂ ਕਿਸਾਨ 60 ਸਾਲ ਤੋਂ ਉੱਤੇ ਹੋ ਜਾਵੇ ਤਾਂ ਉਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ।””ਬਦਕਿਸਮਤੀ ਹੈ ਕਿ ਭਾਰਤੀ ਕਿਸਾਨਾਂ ਨੂੰ ਕੌਮ-ਵਿਰੋਧੀ ਕਿਹਾ ਗਿਆ ਹੈ। ਅਸੀਂ ਕੌਮ-ਵਿਰੋਧੀ ਨਹੀਂ ਹਾਂ, ਅਸੀਂ ਇਸ ਦੇਸ਼ ਦੇ ਨਾਗਰਿਕ ਹਾਂ। 75 ਸਾਲਾਂ ਤੋਂ ਸਾਡੀਆਂ ਮੰਗਾਂ ਨਹੀਂ ਸੁਣੀਆਂ ਜਾ ਰਹੀਆਂ ਹਨ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button