24 ਘੰਟਿਆਂ ‘ਚ ਕੋਰੋਨਾ ਬਲਾਸਟ, 16 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਬੀਤੇ 24 ਘੰਟਿਆਂ ਦੌਰਾਨ ਲੱਗਭੱਗ 16 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 465 ਲੋਕਾਂ ਦੀ ਇਸ ਦੌਰਾਨ ਮੌਤ ਵੀ ਹੋਈ ਹੈ। ਵਾਇਰਸ ਨਾਲ ਸਥਾਪਿਤ ਲੋਕਾਂ ਦੀ ਗਿਣਤੀ ਵੱਧਣ ਦੇ ਨਾਲ – ਨਾਲ ਤੰਦਰੁਸਤ ਹੋਣ ਵਾਲੇ ਲੋਕਾਂ ਦਾ ਗ੍ਰਾਫ਼ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਤੱਕ 2.58 ਲੱਖ ਤੋਂ ਜ਼ਿਆਦਾ ਲੋਕ ਪੂਰੀ ਤਰ੍ਹਾਂ ਨਾਲ ਤੰਦਰੁਸਤ ਹੋ ਚੁੱਕੇ ਹਨ। ਪੰਜ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
ਕਾਂਗਰਸ ਦੇ MP ਨੇ ਕੀਤਾ ਨਵਾਂ ਕਾਰਨਾਮਾ, ਮੌਕੇ ਦੀ Live ਵੀਡੀਓ ਹੋਈ ਵਾਇਰਲ, ਹੁਣ ਕੀ ਕਹਿਣਗੇ ਕੈਪਟਨ?
ਉਥੇ ਹੀ ਰਾਜਧਾਨੀ ਦਿੱਲੀ ਅਤੇ ਮਹਾਰਾਸ਼ਟਰ ਵਿੱਚ ਸੰਕਰਮਣ ਦੇ ਪ੍ਰਸਾਰ ‘ਤੇ ਰੋਕ ਨਹੀਂ ਲੱਗ ਰਹੀ। ਲਗਾਤਾਰ ਨਵੇਂ ਮਾਮਲੇ ਵੱਧ ਰਹੇ ਹਨ। ਦਿੱਲੀ ਵਿੱਚ ਕੋਰੋਨਾ ਦੇ ਰਿਕਾਰਡ 3,947 ਕੇਸ ਸਾਹਮਣੇ ਆਏ ਅਤੇ ਸੰਕਰਮਿਤਾਂ ਦੀ ਸੰਖਿਆ 66,602 ‘ਤੇ ਪਹੁੰਚ ਗਈ ਹੈ, ਜਦੋਂ ਕਿ ਮਹਾਰਾਸ਼ਟਰ ‘ਚ ਸੰਕਰਮਿਤਾਂ ਦੀ ਗਿਣਤੀ 1,39,010 ਹੋ ਗਈ ਹੈ।
Big Breaking-10 ਵੱਡੇ Cricket Player ਆਏ ਕੋਰੋਨਾ ਵਾਇਰਸ ਦੀ ਚਪੇਟ ‘ਚ
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਦੇ ਦੌਰਾਨ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 15,968 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 456 ਲੋਕਾਂ ਦੀ ਮੌਤ ਹੋਈ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ 4 ਲੱਖ 56 ਹਜ਼ਾਰ 183 ਹੋ ਗਈ ਹੈ। ਇਸ ਵਿੱਚ 1 ਲੱਖ 83 ਹਜ਼ਾਰ 22 ਐਕਟਿਵ ਕੇਸ ਹਨ ਅਤੇ ਹੁਣ ਤੱਕ 2 ਲੱਖ 58 ਹਜ਼ਾਰ 685 ਲੋਕ ਪੂਰੀ ਤਰ੍ਹਾਂ ਨਾਲ ਤੰਦਰੁਸਤ ਹੋ ਚੁੱਕੇ ਹਨ। ਦੇਸ਼ ‘ਚ ਕੋਰੋਨਾ ਮਹਾਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 14,476 ਪਹੁੰਚ ਗਈ ਹੈ।
SIDHU ਦਾ Ravneet Bittu ਨੂੰ ਠੋਕਵਾਂ ਜਵਾਬ, Diljit Dosanjh ਤੇ Jazzy B ਦੀ ਕੀਤੀ ਸੁਪੋਰਟ
ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ ਭਾਰਤ ‘ਚ ਇੱਕ ਲੱਖ ਆਬਾਦੀ ‘ਤੇ ਕੋਰੋਨਾ ਵਾਇਰਸ ਨਾਲ ਮਰਨੇ ਵਾਲਿਆਂ ਦੀ ਗਿਣਤੀ ਇੱਕ ਹੈ, ਜਦੋਂ ਕਿ ਦੁਨੀਆ ‘ਚ ਇਹ ਗਿਣਤੀ 6.04 ਹੈ। ਮੰਤਰਾਲੇ ਨੇ ਕਿਹਾ ਕਿ ਸਮੇਂ ਤੇ ਮਾਮਲਿਆਂ ਦੀ ਪਹਿਚਾਣ, ਜਾਂਚ ਅਤੇ ਨਿਗਰਾਨੀ, ਮਰੀਜਾਂ ਦੇ ਸੰਪਰਕ ‘ਚ ਆਏ ਲੋਕਾਂ ਦਾ ਪਤਾ ਲਗਾਉਣ ਅਤੇ ਪ੍ਰਭਾਵੀ ਕਲੀਨੀਕਲ ਪ੍ਰਬੰਧਨ ਦੇ ਚੱਲਦਿਆਂ ਭਾਰਤ ਮੌਤ ਦਰ ਨੂੰ ਘੱਟ ਰੱਖਣ ‘ਚ ਸਮਰੱਥਾਵਾਨ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.