Breaking NewsD5 specialNewsPress ReleasePunjabTop News

24 ਦਸੰਬਰ ਤੋਂ ਫਿਰ ਦੋ ਰੋਜ਼ਾ ਪੰਜਾਬ ਦੌਰੇ ’ਤੇ ਹਨ ਅਰਵਿੰਦ ਕੇਜਰੀਵਾਲ : ਹਰਪਾਲ ਸਿੰਘ ਚੀਮਾ

‘ਆਪ’ ਦੇ ਗੁਰਦਾਸਪੁਰ ਅਤੇ ਸ੍ਰੀ ਅੰਮ੍ਰਿਤਸਰ ਜਿਲੇ ਦੇ ਵੱਖ ਵੱਖ ਪ੍ਰੋਗਰਾਮਾਂ ’ਚ ਕਰਨਗੇ ਸ਼ਮੂਲੀਅਤ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ (ਸ਼ੁੱਕਰਵਾਰ) ਨੂੰ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੋ ਰੋਜ਼ਾ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।

ਲੁਧਿਆਣਾ ਬਲਾਸਟ ਪਿੱਛੇ ਕਿਸਦਾ ਹੱਥ? ਸੱਚ ਆਇਆ ਸਾਹਮਣੇ! CM ਚੰਨੀ ਦੀ ਵੱਡੀ ਕਾਰਵਾਈ || D5 Channel Punjabi

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ 24 ਦਸੰਬਰ ਨੂੰ ਸਵੇਰ ਵੇਲ਼ੇ ਸ੍ਰੀ ਅੰਮ੍ਰਿਤਸਰ ਦੇ ਏਅਰਪੋਰਟ ’ਤੇ ਉਤਰਨਗੇ ਅਤੇ ਇਸੇ ਦਿਨ ਗੁਰਦਾਸਪੁਰ ਜਾਣਗੇ। ਪਹਿਲੇ ਦਿਨ ਅਰਵਿੰਦ ਕੇਜਰੀਵਾਲ ਪਾਰਟੀ ਵੱਲੋਂ ਕਰਵਾਈ ਜਾਣ ਵਾਲੀ ਜਨ ਸਭਾ ਅਤੇ ਕ੍ਰਿਸਮਿਸ ਨਾਲ ਸੰਬੰਧਿਤ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ, ਜਦੋਂ ਕਿ ਅਗਲੇ ਦਿਨ 25 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਦੀ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button